46ਤੁਸੀਂ ਉਹਨਾਂ ਨੂੰ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਮਿਲੀ ਜਾਇਦਾਦ ਵਜੋਂ ਸੌਂਪ ਸਕਦੇ ਹੋ ਅਤੇ ਉਹਨਾਂ ਨੂੰ ਜੀਵਨ ਭਰ ਲਈ ਗੁਲਾਮ ਬਣਾ ਸਕਦੇ ਹੋ, ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਉੱਤੇ ਬੇਰਹਿਮੀ ਨਾਲ ਰਾਜ ਨਾ ਕਰਨਾ।
47“ ‘ਜੇਕਰ ਤੁਹਾਡੇ ਵਿੱਚ ਰਹਿਣ ਵਾਲਾ ਕੋਈ ਪਰਦੇਸੀ ਅਮੀਰ ਬਣ ਜਾਂਦਾ ਹੈ ਅਤੇ ਤੁਹਾਡਾ ਕੋਈ ਇਸਰਾਏਲੀ ਭਰਾ ਗਰੀਬ ਹੋ ਜਾਂਦਾ ਹੈ ਅਤੇ ਆਪਣੇ ਆਪ ਨੂੰ ਪਰਦੇਸੀ ਜਾਂ ਓਪਰੇ ਦੇ ਘਰਾਣੇ ਨੂੰ ਵੇਚ ਦਿੰਦਾ ਹੈ,
48ਉਹ ਆਪਣੇ ਆਪ ਨੂੰ ਵੇਚਣ ਤੋਂ ਬਾਅਦ ਛੁਡਾਉਣ ਦਾ ਅਧਿਕਾਰ ਬਰਕਰਾਰ ਰੱਖਦਾ ਹੈ, ਉਹਨਾਂ ਦਾ ਕੋਈ ਰਿਸ਼ਤੇਦਾਰ ਉਹਨਾਂ ਨੂੰ ਛੁਡਾ ਸਕਦਾ ਹੈ।
49ਉਸਦਾ ਚਾਚਾ ਜਾਂ ਚਚੇਰਾ ਭਰਾ ਜਾਂ ਉਹਨਾਂ ਦੇ ਕਬੀਲੇ ਵਿੱਚ ਕੋਈ ਵੀ ਖੂਨੀ ਰਿਸ਼ਤੇਦਾਰ ਉਹਨਾਂ ਨੂੰ ਛੁਡਾ ਸਕਦਾ ਹੈ ਜਾਂ ਜਦ ਉਹ ਆਪਣੇ ਆਪ ਛੁਡਾਉਣ ਦੇ ਯੋਗ ਹੋਵੇ, ਤਾਂ ਉਹ ਆਪਣੇ ਆਪ ਨੂੰ ਛੁਡਾ ਸਕਦੇ ਹਨ।
50ਉਹ ਅਤੇ ਉਹਨਾਂ ਦੇ ਖਰੀਦਦਾਰ ਉਸ ਸਾਲ ਤੋਂ ਲੈ ਕੇ ਜੁਬਲੀ ਦੇ ਸਾਲ ਤੱਕ ਦੇ ਸਮੇਂ ਦੀ ਗਿਣਤੀ ਕਰੇ। ਅਤੇ ਉਹਨਾਂ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਹਨਾਂ ਦੇ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰ ਦੇ ਅਨੁਸਾਰ ਹੋਵੇ।