53ਉਹਨਾਂ ਨਾਲ ਸਾਲ-ਦਰ-ਸਾਲ ਕੰਮ ਤੇ ਰੱਖੇ ਕਾਮਿਆਂ ਵਾਂਗ ਵਿਹਾਰ ਕੀਤਾ ਜਾਵੇ; ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਿਨ੍ਹਾਂ ਦੀ ਉਹ ਸੇਵਾ ਕਰਦੇ ਹਨ ਉਹ ਉਹਨਾਂ ਉੱਤੇ ਬੇਰਹਿਮੀ ਨਾਲ ਰਾਜ ਨਾ ਕਰਨ।
54“ ‘ਜੇ ਕਿਸੇ ਨੂੰ ਇਹਨਾਂ ਵਿੱਚੋਂ ਕਿਸੇ ਵੀ ਤਰੀਕੇ ਨਾਲ ਛੁਡਾਇਆ ਨਹੀਂ ਜਾਂਦਾ, ਤਾਂ ਵੀ ਉਹ ਆਪਣੇ ਬੱਚਿਆਂ ਦੇ ਨਾਲ ਜੁਬਲੀ ਦੇ ਸਾਲ ਵਿੱਚ ਛੁੱਟ ਜਾਵੇ,
55ਕਿਉਂਕਿ ਇਸਰਾਏਲੀ ਮੇਰੇ ਸੇਵਕ ਹਨ। ਉਹ ਮੇਰੇ ਸੇਵਕ ਹਨ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਤੁਹਾਡਾ ਪਰਮੇਸ਼ਵਰ ਹਾਂ।