ਲੇਵਿਆਂ 25

ਸਬਤ ਦੇ ਸਾਲ ਵਿੱਚ ਜੋ ਵੀ ਜ਼ਮੀਨ ਦੀ ਉਪਜ ਹੁੰਦੀ ਹੈ ਉਹ ਤੁਹਾਡੇ ਲਈ ਤੁਹਾਡੇ ਨੌਕਰਾਂ ਅਤੇ ਦਾਸੀਆਂ ਲਈ, ਅਤੇ ਤੁਹਾਡੇ ਵਿੱਚ ਰਹਿੰਦੇ ਮਜ਼ਦੂਰਾਂ ਅਤੇ ਅਸਥਾਈ ਨਿਵਾਸੀਆਂ ਲਈ ਭੋਜਨ ਹੋਵੇਗੀ,

Leviticus 25:6 (UKJV) And the sabbath of the land shall be food for you; for you, and for your servant, and for your maid, and for your hired servant, and for your stranger that sojourns with you.

4ਪਰ ਸੱਤਵੇਂ ਸਾਲ ਵਿੱਚ, ਧਰਤੀ ਨੂੰ ਸਬਤ ਦੇ ਅਰਾਮ ਦਾ ਇੱਕ ਸਾਲ ਦਿੱਤਾ ਜਾਵੇ, ਯਾਹਵੇਹ ਲਈ ਇੱਕ ਸਬਤ ਦਾ ਸਾਲ ਹੋਵੇਗਾ। ਆਪਣੇ ਖੇਤ ਨਾ ਬੀਜੋ ਅਤੇ ਨਾ ਹੀ ਆਪਣੇ ਅੰਗੂਰੀ ਬਾਗ਼ਾਂ ਦੀ ਛਟਾਈ ਕਰੋ।

5ਜੋ ਆਪਣੇ ਆਪ ਉੱਗਦਾ ਹੈ ਉਸ ਨੂੰ ਨਾ ਵੱਢੋ ਅਤੇ ਨਾ ਹੀ ਆਪਣੀ ਖਾਲੀ ਛੱਡੀਆ ਵੇਲਾਂ ਦੇ ਅੰਗੂਰਾਂ ਦੀ ਦਾਖ ਤੋੜਨਾ ਕਿਉਂ ਜੋ ਜ਼ਮੀਨ ਨੂੰ ਆਰਾਮ ਦਾ ਇੱਕ ਸਾਲ ਦਿੱਤਾ ਜਾਵੇ।

6ਸਬਤ ਦੇ ਸਾਲ ਵਿੱਚ ਜੋ ਵੀ ਜ਼ਮੀਨ ਦੀ ਉਪਜ ਹੁੰਦੀ ਹੈ ਉਹ ਤੁਹਾਡੇ ਲਈ ਤੁਹਾਡੇ ਨੌਕਰਾਂ ਅਤੇ ਦਾਸੀਆਂ ਲਈ, ਅਤੇ ਤੁਹਾਡੇ ਵਿੱਚ ਰਹਿੰਦੇ ਮਜ਼ਦੂਰਾਂ ਅਤੇ ਅਸਥਾਈ ਨਿਵਾਸੀਆਂ ਲਈ ਭੋਜਨ ਹੋਵੇਗੀ,

7ਤੁਹਾਡੇ ਪਸ਼ੂਆਂ ਅਤੇ ਤੁਹਾਡੀ ਧਰਤੀ ਦੇ ਜੰਗਲੀ ਜਾਨਵਰਾਂ ਲਈ ਜੋ ਤੁਹਾਡੇ ਦੇਸ਼ ਵਿੱਚ ਹਨ, ਉਹਨਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਮਿਲੇਗਾ।

8“ ‘ਸੱਤ ਸਬਤ ਦੇ ਸਾਲਾਂ ਦੀ ਗਿਣਤੀ ਕਰੋ, ਸੱਤ ਗੁਣਾ ਸੱਤ ਸਾਲ ਇਸ ਤਰ੍ਹਾਂ ਸੱਤ ਸਬਤ ਦੇ ਸਾਲ ਉਣੰਜਾ ਸਾਲਾਂ ਦੀ ਮਿਆਦ ਦੇ ਬਰਾਬਰ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.