12ਮੈਂ ਤੁਹਾਡੇ ਵਿੱਚ ਚੱਲਾਂਗਾ ਅਤੇ ਤੁਹਾਡਾ ਪਰਮੇਸ਼ਵਰ ਹੋਵਾਂਗਾ ਅਤੇ ਤੁਸੀਂ ਮੇਰੇ ਲੋਕ ਹੋਵੋਗੇ।
13ਮੈਂ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਤੁਸੀਂ ਮਿਸਰੀਆਂ ਦੇ ਗੁਲਾਮ ਨਾ ਰਹੋ, ਮੈਂ ਤੁਹਾਡੇ ਜੂਲੇ ਨੂੰ ਤੋੜ ਦਿੱਤਾ ਹੈ ਅਤੇ ਤੁਹਾਨੂੰ ਉੱਚਾ ਸਿਰ ਕਰਕੇ ਤੁਰਨ ਦੇ ਯੋਗ ਬਣਾਇਆ ਹੈ।
14“ ‘ਪਰ ਜੇ ਤੁਸੀਂ ਮੇਰੀ ਗੱਲ ਨਹੀਂ ਸੁਣੋਗੇ ਅਤੇ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਨਾ ਕਰੋਗੇ,
15ਅਤੇ ਜੇ ਤੁਸੀਂ ਮੇਰੇ ਹੁਕਮਾਂ ਨੂੰ ਰੱਦ ਕਰਦੇ ਹੋ ਅਤੇ ਮੇਰੇ ਕਾਨੂੰਨਾਂ ਨੂੰ ਨਫ਼ਰਤ ਕਰਦੇ ਹੋ ਅਤੇ ਮੇਰੇ ਸਾਰੇ ਹੁਕਮਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿੰਦੇ ਹੋ ਅਤੇ ਮੇਰੇ ਨੇਮ ਦੀ ਉਲੰਘਣਾ ਕਰਦੇ ਹੋ,
16ਤਦ ਮੈਂ ਤੁਹਾਡੇ ਨਾਲ ਇਹ ਕਰਾਂਗਾ ਕਿ ਮੈਂ ਤੁਹਾਡੇ ਉੱਤੇ ਡਰ, ਬਰਬਾਦੀ ਵਾਲੀਆਂ ਬਿਮਾਰੀਆਂ ਅਤੇ ਬੁਖਾਰ ਲਿਆਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੀ ਸ਼ਕਤੀ ਨੂੰ ਖਤਮ ਕਰ ਦੇਣਗੇ। ਤੁਸੀਂ ਵਿਅਰਥ ਹੀ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਦੁਸ਼ਮਣ ਇਸਨੂੰ ਖਾ ਜਾਣਗੇ।