ਲੇਵਿਆਂ 26

ਅਤੇ ਜੇ ਤੁਸੀਂ ਮੇਰੇ ਹੁਕਮਾਂ ਨੂੰ ਰੱਦ ਕਰਦੇ ਹੋ ਅਤੇ ਮੇਰੇ ਕਾਨੂੰਨਾਂ ਨੂੰ ਨਫ਼ਰਤ ਕਰਦੇ ਹੋ ਅਤੇ ਮੇਰੇ ਸਾਰੇ ਹੁਕਮਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿੰਦੇ ਹੋ ਅਤੇ ਮੇਰੇ ਨੇਮ ਦੀ ਉਲੰਘਣਾ ਕਰਦੇ ਹੋ,

Leviticus 26:15 (UKJV) And if all of you shall despise my statutes, or if your soul detest my judgments, so that all of you will not do all my commandments, but that all of you break my covenant:

13ਮੈਂ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਤੁਸੀਂ ਮਿਸਰੀਆਂ ਦੇ ਗੁਲਾਮ ਨਾ ਰਹੋ, ਮੈਂ ਤੁਹਾਡੇ ਜੂਲੇ ਨੂੰ ਤੋੜ ਦਿੱਤਾ ਹੈ ਅਤੇ ਤੁਹਾਨੂੰ ਉੱਚਾ ਸਿਰ ਕਰਕੇ ਤੁਰਨ ਦੇ ਯੋਗ ਬਣਾਇਆ ਹੈ।

14“ ‘ਪਰ ਜੇ ਤੁਸੀਂ ਮੇਰੀ ਗੱਲ ਨਹੀਂ ਸੁਣੋਗੇ ਅਤੇ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਨਾ ਕਰੋਗੇ,

15ਅਤੇ ਜੇ ਤੁਸੀਂ ਮੇਰੇ ਹੁਕਮਾਂ ਨੂੰ ਰੱਦ ਕਰਦੇ ਹੋ ਅਤੇ ਮੇਰੇ ਕਾਨੂੰਨਾਂ ਨੂੰ ਨਫ਼ਰਤ ਕਰਦੇ ਹੋ ਅਤੇ ਮੇਰੇ ਸਾਰੇ ਹੁਕਮਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿੰਦੇ ਹੋ ਅਤੇ ਮੇਰੇ ਨੇਮ ਦੀ ਉਲੰਘਣਾ ਕਰਦੇ ਹੋ,

16ਤਦ ਮੈਂ ਤੁਹਾਡੇ ਨਾਲ ਇਹ ਕਰਾਂਗਾ ਕਿ ਮੈਂ ਤੁਹਾਡੇ ਉੱਤੇ ਡਰ, ਬਰਬਾਦੀ ਵਾਲੀਆਂ ਬਿਮਾਰੀਆਂ ਅਤੇ ਬੁਖਾਰ ਲਿਆਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੀ ਸ਼ਕਤੀ ਨੂੰ ਖਤਮ ਕਰ ਦੇਣਗੇ। ਤੁਸੀਂ ਵਿਅਰਥ ਹੀ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਦੁਸ਼ਮਣ ਇਸਨੂੰ ਖਾ ਜਾਣਗੇ।

17ਮੈਂ ਆਪਣਾ ਮੂੰਹ ਤੁਹਾਡੇ ਵਿਰੁੱਧ ਰੱਖਾਂਗਾ ਤਾਂ ਜੋ ਤੁਸੀਂ ਆਪਣੇ ਦੁਸ਼ਮਣਾਂ ਦੁਆਰਾ ਹਾਰ ਜਾਵੋਂਗੇ, ਜਿਹੜੇ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਤੁਸੀਂ ਭੱਜ ਜਾਵੋਂਗੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰ ਰਿਹਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.