15ਅਤੇ ਜੇ ਤੁਸੀਂ ਮੇਰੇ ਹੁਕਮਾਂ ਨੂੰ ਰੱਦ ਕਰਦੇ ਹੋ ਅਤੇ ਮੇਰੇ ਕਾਨੂੰਨਾਂ ਨੂੰ ਨਫ਼ਰਤ ਕਰਦੇ ਹੋ ਅਤੇ ਮੇਰੇ ਸਾਰੇ ਹੁਕਮਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿੰਦੇ ਹੋ ਅਤੇ ਮੇਰੇ ਨੇਮ ਦੀ ਉਲੰਘਣਾ ਕਰਦੇ ਹੋ,
16ਤਦ ਮੈਂ ਤੁਹਾਡੇ ਨਾਲ ਇਹ ਕਰਾਂਗਾ ਕਿ ਮੈਂ ਤੁਹਾਡੇ ਉੱਤੇ ਡਰ, ਬਰਬਾਦੀ ਵਾਲੀਆਂ ਬਿਮਾਰੀਆਂ ਅਤੇ ਬੁਖਾਰ ਲਿਆਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੀ ਸ਼ਕਤੀ ਨੂੰ ਖਤਮ ਕਰ ਦੇਣਗੇ। ਤੁਸੀਂ ਵਿਅਰਥ ਹੀ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਦੁਸ਼ਮਣ ਇਸਨੂੰ ਖਾ ਜਾਣਗੇ।
17ਮੈਂ ਆਪਣਾ ਮੂੰਹ ਤੁਹਾਡੇ ਵਿਰੁੱਧ ਰੱਖਾਂਗਾ ਤਾਂ ਜੋ ਤੁਸੀਂ ਆਪਣੇ ਦੁਸ਼ਮਣਾਂ ਦੁਆਰਾ ਹਾਰ ਜਾਵੋਂਗੇ, ਜਿਹੜੇ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਤੁਸੀਂ ਭੱਜ ਜਾਵੋਂਗੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰ ਰਿਹਾ ਹੋਵੇ।
18“ ‘ਜੇ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੀ ਗੱਲ ਨਹੀਂ ਸੁਣੋਗੇ, ਤਾਂ ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਹੋਰ ਸਜ਼ਾ ਦਿਆਂਗਾ।
19ਮੈਂ ਤੇਰਾ ਜ਼ਿੱਦੀ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗਾ ਬਣਾ ਦੇਵਾਂਗਾ।