ਲੇਵਿਆਂ 26

ਤੁਹਾਡੇ ਵਿੱਚੋਂ ਜਿਹੜੇ ਬਚੇ ਹਨ ਉਹ ਆਪਣੇ ਪਾਪਾਂ ਦੇ ਕਾਰਨ ਆਪਣੇ ਦੁਸ਼ਮਣਾਂ ਦੇ ਦੇਸ਼ ਵਿੱਚ ਬਰਬਾਦ ਹੋ ਜਾਣਗੇ; ਉਹ ਆਪਣੇ ਪੁਰਖਿਆਂ ਦੇ ਪਾਪਾਂ ਦੇ ਕਾਰਨ ਵੀ ਬਰਬਾਦ ਹੋ ਜਾਣਗੇ।

Leviticus 26:39 (UKJV) And they that are left of you shall pine away in their iniquity in your enemies' lands; and also in the iniquities of their fathers shall they pine away with them.

37ਭਾਵੇਂ ਕੋਈ ਉਹਨਾਂ ਦਾ ਪਿੱਛਾ ਨਾ ਕਰ ਰਿਹਾ ਹੋਵੇ, ਉਹ ਇੱਕ-ਦੂਜੇ ਉੱਤੇ ਡਿੱਗਣਗੇ ਜਿਵੇਂ ਤਲਵਾਰ ਤੋਂ ਭੱਜ ਰਹੇ ਹੋਣ, ਇਸ ਲਈ ਤੁਸੀਂ ਆਪਣੇ ਦੁਸ਼ਮਣਾਂ ਦੇ ਅੱਗੇ ਟਿਕ ਨਹੀਂ ਸਕੋਗੇ।

38ਤੁਸੀਂ ਕੌਮਾਂ ਵਿੱਚ ਨਾਸ ਹੋ ਜਾਵੋਂਗੇ; ਤੁਹਾਡੇ ਦੁਸ਼ਮਣਾਂ ਦੀ ਧਰਤੀ ਤੁਹਾਨੂੰ ਖਾ ਜਾਵੇਗੀ।

39ਤੁਹਾਡੇ ਵਿੱਚੋਂ ਜਿਹੜੇ ਬਚੇ ਹਨ ਉਹ ਆਪਣੇ ਪਾਪਾਂ ਦੇ ਕਾਰਨ ਆਪਣੇ ਦੁਸ਼ਮਣਾਂ ਦੇ ਦੇਸ਼ ਵਿੱਚ ਬਰਬਾਦ ਹੋ ਜਾਣਗੇ; ਉਹ ਆਪਣੇ ਪੁਰਖਿਆਂ ਦੇ ਪਾਪਾਂ ਦੇ ਕਾਰਨ ਵੀ ਬਰਬਾਦ ਹੋ ਜਾਣਗੇ।

40“ ‘ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ,

41ਜਿਸ ਨੇ ਮੈਨੂੰ ਉਹਨਾਂ ਦੇ ਵਿਰੁੱਧ ਦੁਸ਼ਮਣ ਬਣਾਇਆ ਤਾਂ ਜੋ ਮੈਂ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਦੇਸ਼ ਵਿੱਚ ਭੇਜਿਆ, ਤਾਂ ਜੇਕਰ ਉਸ ਵੇਲੇ ਉਹਨਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.