ਲੇਵਿਆਂ 26

ਜਿਸ ਨੇ ਮੈਨੂੰ ਉਹਨਾਂ ਦੇ ਵਿਰੁੱਧ ਦੁਸ਼ਮਣ ਬਣਾਇਆ ਤਾਂ ਜੋ ਮੈਂ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਦੇਸ਼ ਵਿੱਚ ਭੇਜਿਆ, ਤਾਂ ਜੇਕਰ ਉਸ ਵੇਲੇ ਉਹਨਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,

Leviticus 26:41 (UKJV) And that I also have walked contrary unto them, and have brought them into the land of their enemies; if then their uncircumcised hearts be humbled, and they then accept of the punishment of their iniquity:

39ਤੁਹਾਡੇ ਵਿੱਚੋਂ ਜਿਹੜੇ ਬਚੇ ਹਨ ਉਹ ਆਪਣੇ ਪਾਪਾਂ ਦੇ ਕਾਰਨ ਆਪਣੇ ਦੁਸ਼ਮਣਾਂ ਦੇ ਦੇਸ਼ ਵਿੱਚ ਬਰਬਾਦ ਹੋ ਜਾਣਗੇ; ਉਹ ਆਪਣੇ ਪੁਰਖਿਆਂ ਦੇ ਪਾਪਾਂ ਦੇ ਕਾਰਨ ਵੀ ਬਰਬਾਦ ਹੋ ਜਾਣਗੇ।

40“ ‘ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ,

41ਜਿਸ ਨੇ ਮੈਨੂੰ ਉਹਨਾਂ ਦੇ ਵਿਰੁੱਧ ਦੁਸ਼ਮਣ ਬਣਾਇਆ ਤਾਂ ਜੋ ਮੈਂ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਦੇਸ਼ ਵਿੱਚ ਭੇਜਿਆ, ਤਾਂ ਜੇਕਰ ਉਸ ਵੇਲੇ ਉਹਨਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,

42ਮੈਂ ਉਸ ਨੇਮ ਨੂੰ ਜੋ ਯਾਕੋਬ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਅਤੇ ਅਬਰਾਹਾਮ ਬੰਨ੍ਹਿਆਂ ਸੀ ਚੇਤੇ ਕਰਾਂਗਾ ਅਤੇ ਮੈਂ ਧਰਤੀ ਨੂੰ ਯਾਦ ਕਰਾਂਗਾ।

43ਪਰ ਉਨ੍ਹਾਂ ਦੇ ਜਾਣ ਨਾਲ ਦੇਸ਼ ਉਜਾੜ ਹੋ ਜਾਵੇਗਾ, ਤਾਂ ਜੋ ਧਰਤੀ ਆਪਣੇ ਸਬਤਾਂ ਦੇ ਨੁਕਸਾਨ ਦੀ ਭਰਪਾਈ ਕਰ ਸਕੇ। ਇਸ ਸਮੇਂ ਦੌਰਾਨ ਉਹ ਆਪਣੇ ਕੁਕਰਮਾਂ ਦਾ ਪ੍ਰਾਸਚਿਤ ਕਰਨਗੇ; ਕਿਉਂਕਿ ਉਨ੍ਹਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੇ ਕਾਨੂੰਨਾਂ ਨਾਲ ਨਫ਼ਰਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.