ਲੇਵਿਆਂ 26

ਪਰ ਉਨ੍ਹਾਂ ਦੇ ਜਾਣ ਨਾਲ ਦੇਸ਼ ਉਜਾੜ ਹੋ ਜਾਵੇਗਾ, ਤਾਂ ਜੋ ਧਰਤੀ ਆਪਣੇ ਸਬਤਾਂ ਦੇ ਨੁਕਸਾਨ ਦੀ ਭਰਪਾਈ ਕਰ ਸਕੇ। ਇਸ ਸਮੇਂ ਦੌਰਾਨ ਉਹ ਆਪਣੇ ਕੁਕਰਮਾਂ ਦਾ ਪ੍ਰਾਸਚਿਤ ਕਰਨਗੇ; ਕਿਉਂਕਿ ਉਨ੍ਹਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੇ ਕਾਨੂੰਨਾਂ ਨਾਲ ਨਫ਼ਰਤ ਕੀਤੀ।

Leviticus 26:43 (UKJV) The land also shall be left of them, and shall enjoy her sabbaths, while she lies desolate without them: and they shall accept of the punishment of their iniquity: because, even because they despised my judgments, and because their soul abhorred my statutes.

41ਜਿਸ ਨੇ ਮੈਨੂੰ ਉਹਨਾਂ ਦੇ ਵਿਰੁੱਧ ਦੁਸ਼ਮਣ ਬਣਾਇਆ ਤਾਂ ਜੋ ਮੈਂ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਦੇਸ਼ ਵਿੱਚ ਭੇਜਿਆ, ਤਾਂ ਜੇਕਰ ਉਸ ਵੇਲੇ ਉਹਨਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,

42ਮੈਂ ਉਸ ਨੇਮ ਨੂੰ ਜੋ ਯਾਕੋਬ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਅਤੇ ਅਬਰਾਹਾਮ ਬੰਨ੍ਹਿਆਂ ਸੀ ਚੇਤੇ ਕਰਾਂਗਾ ਅਤੇ ਮੈਂ ਧਰਤੀ ਨੂੰ ਯਾਦ ਕਰਾਂਗਾ।

43ਪਰ ਉਨ੍ਹਾਂ ਦੇ ਜਾਣ ਨਾਲ ਦੇਸ਼ ਉਜਾੜ ਹੋ ਜਾਵੇਗਾ, ਤਾਂ ਜੋ ਧਰਤੀ ਆਪਣੇ ਸਬਤਾਂ ਦੇ ਨੁਕਸਾਨ ਦੀ ਭਰਪਾਈ ਕਰ ਸਕੇ। ਇਸ ਸਮੇਂ ਦੌਰਾਨ ਉਹ ਆਪਣੇ ਕੁਕਰਮਾਂ ਦਾ ਪ੍ਰਾਸਚਿਤ ਕਰਨਗੇ; ਕਿਉਂਕਿ ਉਨ੍ਹਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੇ ਕਾਨੂੰਨਾਂ ਨਾਲ ਨਫ਼ਰਤ ਕੀਤੀ।

44ਇਸ ਦੇ ਬਾਵਜੂਦ, ਜਦੋਂ ਉਹ ਆਪਣੇ ਦੁਸ਼ਮਣਾਂ ਦੇ ਦੇਸ਼ ਵਿੱਚ ਹੋਣ, ਮੈਂ ਉਹਨਾਂ ਨੂੰ ਰੱਦ ਨਹੀਂ ਕਰਾਂਗਾ ਅਤੇ ਨਾ ਹੀ ਉਹਨਾਂ ਨੂੰ ਨਫ਼ਰਤ ਕਰਾਂਗਾ ਤਾਂ ਜੋ ਉਹਨਾਂ ਨਾਲ ਆਪਣਾ ਨੇਮ ਤੋੜ ਕੇ ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂ। ਮੈਂ ਯਾਹਵੇਹ ਉਹਨਾਂ ਦਾ ਪਰਮੇਸ਼ਵਰ ਹਾਂ।

45ਪਰ ਉਹਨਾਂ ਦੇ ਕਾਰਨ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤੇ ਨੇਮ ਨੂੰ ਯਾਦ ਕਰਾਂਗਾ ਜਿਨ੍ਹਾਂ ਨੂੰ ਮੈਂ ਕੌਮਾਂ ਦੇ ਸਾਹਮਣੇ ਉਹਨਾਂ ਦਾ ਪਰਮੇਸ਼ਵਰ ਹੋਣ ਲਈ ਮਿਸਰ ਵਿੱਚੋਂ ਕੱਢ ਲਿਆਇਆ ਸੀ। ਮੈਂ ਯਾਹਵੇਹ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.