ਲੇਵਿਆਂ 26

ਪਰ ਉਹਨਾਂ ਦੇ ਕਾਰਨ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤੇ ਨੇਮ ਨੂੰ ਯਾਦ ਕਰਾਂਗਾ ਜਿਨ੍ਹਾਂ ਨੂੰ ਮੈਂ ਕੌਮਾਂ ਦੇ ਸਾਹਮਣੇ ਉਹਨਾਂ ਦਾ ਪਰਮੇਸ਼ਵਰ ਹੋਣ ਲਈ ਮਿਸਰ ਵਿੱਚੋਂ ਕੱਢ ਲਿਆਇਆ ਸੀ। ਮੈਂ ਯਾਹਵੇਹ ਹਾਂ।’ ”

Leviticus 26:45 (UKJV) But I will for their sakes remember the covenant of their ancestors, whom I brought forth out of the land of Egypt in the sight of the heathen, that I might be their God: I am the LORD.

43ਪਰ ਉਨ੍ਹਾਂ ਦੇ ਜਾਣ ਨਾਲ ਦੇਸ਼ ਉਜਾੜ ਹੋ ਜਾਵੇਗਾ, ਤਾਂ ਜੋ ਧਰਤੀ ਆਪਣੇ ਸਬਤਾਂ ਦੇ ਨੁਕਸਾਨ ਦੀ ਭਰਪਾਈ ਕਰ ਸਕੇ। ਇਸ ਸਮੇਂ ਦੌਰਾਨ ਉਹ ਆਪਣੇ ਕੁਕਰਮਾਂ ਦਾ ਪ੍ਰਾਸਚਿਤ ਕਰਨਗੇ; ਕਿਉਂਕਿ ਉਨ੍ਹਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੇ ਕਾਨੂੰਨਾਂ ਨਾਲ ਨਫ਼ਰਤ ਕੀਤੀ।

44ਇਸ ਦੇ ਬਾਵਜੂਦ, ਜਦੋਂ ਉਹ ਆਪਣੇ ਦੁਸ਼ਮਣਾਂ ਦੇ ਦੇਸ਼ ਵਿੱਚ ਹੋਣ, ਮੈਂ ਉਹਨਾਂ ਨੂੰ ਰੱਦ ਨਹੀਂ ਕਰਾਂਗਾ ਅਤੇ ਨਾ ਹੀ ਉਹਨਾਂ ਨੂੰ ਨਫ਼ਰਤ ਕਰਾਂਗਾ ਤਾਂ ਜੋ ਉਹਨਾਂ ਨਾਲ ਆਪਣਾ ਨੇਮ ਤੋੜ ਕੇ ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂ। ਮੈਂ ਯਾਹਵੇਹ ਉਹਨਾਂ ਦਾ ਪਰਮੇਸ਼ਵਰ ਹਾਂ।

45ਪਰ ਉਹਨਾਂ ਦੇ ਕਾਰਨ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤੇ ਨੇਮ ਨੂੰ ਯਾਦ ਕਰਾਂਗਾ ਜਿਨ੍ਹਾਂ ਨੂੰ ਮੈਂ ਕੌਮਾਂ ਦੇ ਸਾਹਮਣੇ ਉਹਨਾਂ ਦਾ ਪਰਮੇਸ਼ਵਰ ਹੋਣ ਲਈ ਮਿਸਰ ਵਿੱਚੋਂ ਕੱਢ ਲਿਆਇਆ ਸੀ। ਮੈਂ ਯਾਹਵੇਹ ਹਾਂ।’ ”

46ਇਹ ਉਹ ਫ਼ਰਮਾਨ, ਕਾਨੂੰਨ ਅਤੇ ਨਿਯਮ ਹਨ, ਜੋ ਯਾਹਵੇਹ ਨੇ ਮੋਸ਼ੇਹ ਦੁਆਰਾ ਆਪਣੇ ਅਤੇ ਇਸਰਾਏਲੀਆਂ ਵਿਚਕਾਰ ਸੀਨਾਈ ਪਹਾੜ ਉੱਤੇ ਸਥਾਪਿਤ ਕੀਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.