44ਇਸ ਦੇ ਬਾਵਜੂਦ, ਜਦੋਂ ਉਹ ਆਪਣੇ ਦੁਸ਼ਮਣਾਂ ਦੇ ਦੇਸ਼ ਵਿੱਚ ਹੋਣ, ਮੈਂ ਉਹਨਾਂ ਨੂੰ ਰੱਦ ਨਹੀਂ ਕਰਾਂਗਾ ਅਤੇ ਨਾ ਹੀ ਉਹਨਾਂ ਨੂੰ ਨਫ਼ਰਤ ਕਰਾਂਗਾ ਤਾਂ ਜੋ ਉਹਨਾਂ ਨਾਲ ਆਪਣਾ ਨੇਮ ਤੋੜ ਕੇ ਉਹਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂ। ਮੈਂ ਯਾਹਵੇਹ ਉਹਨਾਂ ਦਾ ਪਰਮੇਸ਼ਵਰ ਹਾਂ।
45ਪਰ ਉਹਨਾਂ ਦੇ ਕਾਰਨ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤੇ ਨੇਮ ਨੂੰ ਯਾਦ ਕਰਾਂਗਾ ਜਿਨ੍ਹਾਂ ਨੂੰ ਮੈਂ ਕੌਮਾਂ ਦੇ ਸਾਹਮਣੇ ਉਹਨਾਂ ਦਾ ਪਰਮੇਸ਼ਵਰ ਹੋਣ ਲਈ ਮਿਸਰ ਵਿੱਚੋਂ ਕੱਢ ਲਿਆਇਆ ਸੀ। ਮੈਂ ਯਾਹਵੇਹ ਹਾਂ।’ ”
46ਇਹ ਉਹ ਫ਼ਰਮਾਨ, ਕਾਨੂੰਨ ਅਤੇ ਨਿਯਮ ਹਨ, ਜੋ ਯਾਹਵੇਹ ਨੇ ਮੋਸ਼ੇਹ ਦੁਆਰਾ ਆਪਣੇ ਅਤੇ ਇਸਰਾਏਲੀਆਂ ਵਿਚਕਾਰ ਸੀਨਾਈ ਪਹਾੜ ਉੱਤੇ ਸਥਾਪਿਤ ਕੀਤੇ ਸਨ।