7ਤੁਸੀਂ ਆਪਣੇ ਵੈਰੀਆਂ ਦਾ ਪਿੱਛਾ ਕਰੋਗੇ ਅਤੇ ਉਹ ਤੇਰੇ ਅੱਗੇ ਤਲਵਾਰ ਨਾਲ ਡਿੱਗ ਪੈਣਗੇ।
8ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ, ਅਤੇ ਤੁਹਾਡੇ ਵਿੱਚੋਂ ਇੱਕ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਦੁਸ਼ਮਣ ਤਲਵਾਰ ਨਾਲ ਤੁਹਾਡੇ ਅੱਗੇ ਡਿੱਗਣਗੇ।
9“ ‘ਮੈਂ ਤੁਹਾਡੇ ਉੱਤੇ ਕਿਰਪਾ ਨਾਲ ਦੇਖਾਂਗਾ ਅਤੇ ਤੁਹਾਨੂੰ ਫਲਦਾਇਕ ਬਣਾਵਾਂਗਾ ਅਤੇ ਤੁਹਾਡੀ ਗਿਣਤੀ ਵਧਾਵਾਂਗਾ ਅਤੇ ਮੈਂ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
10ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
11ਮੈਂ ਆਪਣਾ ਨਿਵਾਸ ਸਥਾਨ ਤੁਹਾਡੇ ਵਿਚਕਾਰ ਰੱਖਾਂਗਾ ਅਤੇ ਮੈਂ ਤੁਹਾਨੂੰ ਨਫ਼ਰਤ ਨਹੀਂ ਕਰਾਂਗਾ।