ਲੇਵਿਆਂ 27

ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਾਹਵੇਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।

Leviticus 27:11 (UKJV) And if it be any unclean beast, of which they do not offer a sacrifice unto the LORD, then he shall present the beast before the priest:

9“ ‘ਜੇਕਰ ਉਹ ਉਹਨਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਾਹਵੇਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਾਹਵੇਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ ਪਵਿੱਤਰ ਹੋਵੇਗਾ।

10ਉਹ ਇਸ ਨੂੰ ਨਾ ਬਦਲੇ ਨਾ ਇੱਕ ਚੰਗੇ ਦੇ ਬਦਲੇ ਇੱਕ ਮਾੜੇ ਨੂੰ ਬਦਲੇ, ਨਾ ਮਾੜੇ ਦੇ ਬਦਲੇ ਚੰਗੇ ਨੂੰ ਬਦਲੇ, ਜੇਕਰ ਉਹ ਇੱਕ ਜਾਨਵਰ ਨੂੰ ਦੂਜੇ ਜਾਨਵਰ ਦੀ ਥਾਂ ਲੈਣ, ਤਾਂ ਉਹ ਅਤੇ ਬਦਲੇ ਹੋਵੇ ਦੋਵੇਂ ਪਵਿੱਤਰ ਹੋ ਜਾਂਦੇ ਹਨ।

11ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਾਹਵੇਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।

12ਤਦ ਜਾਜਕ ਉਸਨੂੰ ਮਾੜਾ ਜਾ ਚੰਗਾ ਜਾਂਚ ਕੇ ਉਸਦਾ ਮੁੱਲ ਠਹਿਰਾਵੇਗਾ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।

13ਜੇਕਰ ਮਾਲਕ ਜਾਨਵਰ ਨੂੰ ਛੁਡਾਉਣਾ ਚਾਹੁੰਦਾ ਹੈ, ਤਾਂ ਇਸਦੇ ਮੁੱਲ ਵਿੱਚ ਪੰਜਵਾਂ ਹਿੱਸਾ ਜੋੜ ਕੇ ਹੋਰ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.