ਲੇਵਿਆਂ 27

ਜੇਕਰ ਕੋਈ ਵੀ ਸੁੱਖਣਾ ਦੇਣ ਵਾਲਾ ਵਿਅਕਤੀ ਨਿਰਧਾਰਤ ਰਕਮ ਦਾ ਭੁਗਤਾਨ ਕਰਨ ਲਈ ਬਹੁਤ ਗਰੀਬ ਹੈ, ਤਾਂ ਸਮਰਪਿਤ ਕੀਤਾ ਹੋਇਆ ਵਿਅਕਤੀ ਜਾਜਕ ਦੇ ਅੱਗੇ ਆਵੇ, ਅਤੇ ਜਾਜਕ ਉਸਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।

Leviticus 27:8 (UKJV) But if he be poorer than your estimation, then he shall present himself before the priest, and the priest shall value him; according to his ability that vowed shall the priest value him.

6ਜੇਕਰ ਉਸਦੀ ਉਮਰ ਇੱਕ ਮਹੀਨੇ ਤੋਂ ਪੰਜ ਸਾਲ ਤੱਕ ਹੋਵੇ, ਇੱਕ ਮੁੰਡੇ ਦਾ ਮੁੱਲ ਚਾਂਦੀ ਦੇ ਪੰਜ ਸ਼ੈਕੇਲ ਅਤੇ ਇੱਕ ਕੁੜੀ ਦਾ ਮੁੱਲ ਤਿੰਨ ਸ਼ੈਕੇਲ ਚਾਂਦੀ ਦੇ ਹਿਸਾਬ ਨਾਲ ਨਿਰਧਾਰਤ ਹੋਵੇ।

7ਸੱਠ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਲਈ, ਇੱਕ ਮਰਦ ਦਾ ਮੁੱਲ ਪੰਦਰਾਂ ਸ਼ੈਕੇਲ ਅਤੇ ਇੱਕ ਔਰਤ ਦਾ ਦਸ ਸ਼ੈਕੇਲ ਨਿਰਧਾਰਤ ਹੋਵੇ।

8ਜੇਕਰ ਕੋਈ ਵੀ ਸੁੱਖਣਾ ਦੇਣ ਵਾਲਾ ਵਿਅਕਤੀ ਨਿਰਧਾਰਤ ਰਕਮ ਦਾ ਭੁਗਤਾਨ ਕਰਨ ਲਈ ਬਹੁਤ ਗਰੀਬ ਹੈ, ਤਾਂ ਸਮਰਪਿਤ ਕੀਤਾ ਹੋਇਆ ਵਿਅਕਤੀ ਜਾਜਕ ਦੇ ਅੱਗੇ ਆਵੇ, ਅਤੇ ਜਾਜਕ ਉਸਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।

9“ ‘ਜੇਕਰ ਉਹ ਉਹਨਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਾਹਵੇਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਾਹਵੇਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ ਪਵਿੱਤਰ ਹੋਵੇਗਾ।

10ਉਹ ਇਸ ਨੂੰ ਨਾ ਬਦਲੇ ਨਾ ਇੱਕ ਚੰਗੇ ਦੇ ਬਦਲੇ ਇੱਕ ਮਾੜੇ ਨੂੰ ਬਦਲੇ, ਨਾ ਮਾੜੇ ਦੇ ਬਦਲੇ ਚੰਗੇ ਨੂੰ ਬਦਲੇ, ਜੇਕਰ ਉਹ ਇੱਕ ਜਾਨਵਰ ਨੂੰ ਦੂਜੇ ਜਾਨਵਰ ਦੀ ਥਾਂ ਲੈਣ, ਤਾਂ ਉਹ ਅਤੇ ਬਦਲੇ ਹੋਵੇ ਦੋਵੇਂ ਪਵਿੱਤਰ ਹੋ ਜਾਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.