12“ ‘ਜੇ ਤੁਹਾਡੀ ਭੇਟ ਇੱਕ ਬੱਕਰੀ ਹੈ, ਤਾਂ ਤੁਸੀਂ ਇਸਨੂੰ ਯਾਹਵੇਹ ਅੱਗੇ ਪੇਸ਼ ਕਰੋ,
13ਆਪਣਾ ਹੱਥ ਉਸ ਦੇ ਸਿਰ ਉੱਤੇ ਰੱਖੋ ਅਤੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਇਸ ਨੂੰ ਵੱਢ ਸੁੱਟੋ। ਫਿਰ ਹਾਰੋਨ ਦੇ ਪੁੱਤਰ ਉਸਦਾ ਲਹੂ ਜਗਵੇਦੀ ਦੇ ਚੁਫੇਰੇ ਛਿੜਕਣ।
14ਤੁਸੀਂ ਜੋ ਭੇਟ ਚੜ੍ਹਾਉਂਦੇ ਹੋ ਉਸ ਵਿੱਚੋਂ ਤੁਹਾਨੂੰ ਯਾਹਵੇਹ ਨੂੰ ਇਹ ਅੱਗ ਦੀ ਭੇਟ ਚੜ੍ਹਾਉਣੀ ਚਾਹੀਦੀ ਹੈ: ਅੰਦਰਲੇ ਅੰਗ ਅਤੇ ਉਨ੍ਹਾਂ ਨਾਲ ਜੁੜੀ ਸਾਰੀ ਚਰਬੀ,
15ਦੋਨਾਂ ਗੁਰਦਿਆਂ ਅਤੇ ਲੱਕ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰਨਾ।
16ਜਾਜਕ ਉਹਨਾਂ ਨੂੰ ਜਗਵੇਦੀ ਉੱਤੇ ਸਾੜੇ, ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਾਹਵੇਹ ਲਈ ਹੈ।