1ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,
2“ਇਸਰਾਏਲੀਆਂ ਨੂੰ ਆਖ ਕਿ ਜਦੋਂ ਕੋਈ ਅਣਜਾਣੇ ਵਿੱਚ ਕੋਈ ਅਜਿਹਾ ਪਾਪ ਕਰਦਾ ਹੈ ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਾਹਵੇਹ ਦਿੱਤਾ ਹੈ।
3“ ‘ਜੇ ਮਸਹ ਕੀਤਾ ਹੋਇਆ ਪ੍ਰਧਾਨ ਜਾਜਕ ਪਾਪ ਕਰਦਾ ਹੈ, ਤਾਂ ਉਹ ਲੋਕਾਂ ਉੱਤੇ ਦੋਸ਼ ਲਿਆਉਂਦਾ ਹੈ, ਤਾਂ ਉਹ ਆਪਣੇ ਕੀਤੇ ਹੋਏ ਪਾਪ ਲਈ ਇੱਕ ਦੋਸ਼ ਰਹਿਤ ਜੁਆਨ ਬਲਦ ਯਾਹਵੇਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।