17ਜਾਜਕ ਆਪਣੀ ਉਂਗਲੀ ਨੂੰ ਲਹੂ ਵਿੱਚ ਡੋਬ ਕੇ ਅਤੇ ਇਸਨੂੰ ਪਰਦੇ ਦੇ ਸਾਹਮਣੇ ਯਾਹਵੇਹ ਦੇ ਅੱਗੇ ਸੱਤ ਵਾਰ ਛਿੜਕੇ।
18ਉਹ ਕੁਝ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ, ਜੋ ਮੰਡਲੀ ਦੇ ਤੰਬੂ ਵਿੱਚ ਯਾਹਵੇਹ ਦੇ ਸਾਹਮਣੇ ਹੈ। ਬਾਕੀ ਦੇ ਲਹੂ ਨੂੰ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਹੋਮ ਦੀ ਬਲੀ ਦੀ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।
19ਉਹ ਉਸ ਵਿੱਚੋਂ ਸਾਰੀ ਚਰਬੀ ਕੱਢ ਕੇ ਜਗਵੇਦੀ ਉੱਤੇ ਸਾੜ ਦੇਵੇ,
20ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲਦ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲਦ ਨਾਲ ਕਰੇ, ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹਨਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
21ਫਿਰ ਉਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਸਨੂੰ ਸਾੜ ਦੇਵੇ ਜਿਵੇਂ ਉਸਨੇ ਪਹਿਲੇ ਬਲਦ ਨੂੰ ਸਾੜਿਆ ਸੀ। ਇਹ ਮੰਡਲੀ ਲਈ ਪਾਪ ਦੀ ਭੇਟ ਹੈ।