ਲੇਵਿਆਂ 4

“ ‘ਜਦੋਂ ਕੋਈ ਆਗੂ ਅਣਜਾਣੇ ਵਿੱਚ ਪਾਪ ਕਰਦਾ ਹੈ ਅਤੇ ਉਹ ਕੰਮ ਕਰਦਾ ਹੈ ਜੋ ਯਾਹਵੇਹ ਉਸ ਦੇ ਪਰਮੇਸ਼ਵਰ ਦੇ ਹੁਕਮਾਂ ਵਿੱਚ ਮਨਾ ਕੀਤਾ ਗਿਆ ਹੈ, ਜਦੋਂ ਉਸਨੂੰ ਆਪਣੇ ਪਾਪ ਦਾ ਅਹਿਸਾਸ ਹੁੰਦਾ ਹੈ

Leviticus 4:22 (UKJV) When a ruler has sinned, and done somewhat through ignorance against any of the commandments of the LORD his God concerning things which should not be done, and is guilty;

20ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲਦ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲਦ ਨਾਲ ਕਰੇ, ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹਨਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।

21ਫਿਰ ਉਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਸਨੂੰ ਸਾੜ ਦੇਵੇ ਜਿਵੇਂ ਉਸਨੇ ਪਹਿਲੇ ਬਲਦ ਨੂੰ ਸਾੜਿਆ ਸੀ। ਇਹ ਮੰਡਲੀ ਲਈ ਪਾਪ ਦੀ ਭੇਟ ਹੈ।

22“ ‘ਜਦੋਂ ਕੋਈ ਆਗੂ ਅਣਜਾਣੇ ਵਿੱਚ ਪਾਪ ਕਰਦਾ ਹੈ ਅਤੇ ਉਹ ਕੰਮ ਕਰਦਾ ਹੈ ਜੋ ਯਾਹਵੇਹ ਉਸ ਦੇ ਪਰਮੇਸ਼ਵਰ ਦੇ ਹੁਕਮਾਂ ਵਿੱਚ ਮਨਾ ਕੀਤਾ ਗਿਆ ਹੈ, ਜਦੋਂ ਉਸਨੂੰ ਆਪਣੇ ਪਾਪ ਦਾ ਅਹਿਸਾਸ ਹੁੰਦਾ ਹੈ

23ਅਤੇ ਉਸਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ, ਤਾਂ ਉਹ ਦੋਸ਼ ਰਹਿਤ ਬੱਕਰਾ ਆਪਣੀ ਭੇਟ ਵਿੱਚ ਲਿਆਵੇ।

24ਉਹ ਆਪਣਾ ਹੱਥ ਬੱਕਰੇ ਦੇ ਸਿਰ ਤੇ ਰੱਖੇ ਅਤੇ ਉਸਨੂੰ ਉਸੇ ਥਾਂ ਤੇ ਵੱਢੇ ਜਿੱਥੇ ਹੋਮ ਦੀ ਭੇਟ ਨੂੰ ਯਾਹਵੇਹ ਦੇ ਅੱਗੇ ਵੱਢਿਆ ਜਾਂਦਾ ਹੈ। ਇਹ ਇੱਕ ਪਾਪ ਦੀ ਭੇਟ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.