22“ ‘ਜਦੋਂ ਕੋਈ ਆਗੂ ਅਣਜਾਣੇ ਵਿੱਚ ਪਾਪ ਕਰਦਾ ਹੈ ਅਤੇ ਉਹ ਕੰਮ ਕਰਦਾ ਹੈ ਜੋ ਯਾਹਵੇਹ ਉਸ ਦੇ ਪਰਮੇਸ਼ਵਰ ਦੇ ਹੁਕਮਾਂ ਵਿੱਚ ਮਨਾ ਕੀਤਾ ਗਿਆ ਹੈ, ਜਦੋਂ ਉਸਨੂੰ ਆਪਣੇ ਪਾਪ ਦਾ ਅਹਿਸਾਸ ਹੁੰਦਾ ਹੈ
23ਅਤੇ ਉਸਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ, ਤਾਂ ਉਹ ਦੋਸ਼ ਰਹਿਤ ਬੱਕਰਾ ਆਪਣੀ ਭੇਟ ਵਿੱਚ ਲਿਆਵੇ।
24ਉਹ ਆਪਣਾ ਹੱਥ ਬੱਕਰੇ ਦੇ ਸਿਰ ਤੇ ਰੱਖੇ ਅਤੇ ਉਸਨੂੰ ਉਸੇ ਥਾਂ ਤੇ ਵੱਢੇ ਜਿੱਥੇ ਹੋਮ ਦੀ ਭੇਟ ਨੂੰ ਯਾਹਵੇਹ ਦੇ ਅੱਗੇ ਵੱਢਿਆ ਜਾਂਦਾ ਹੈ। ਇਹ ਇੱਕ ਪਾਪ ਦੀ ਭੇਟ ਹੈ।
25ਫਿਰ ਜਾਜਕ ਨੂੰ ਆਪਣੀ ਉਂਗਲੀ ਨਾਲ ਪਾਪ ਦੀ ਭੇਟ ਦੇ ਲਹੂ ਵਿੱਚੋਂ ਕੁਝ ਲੈ ਕੇ ਅਤੇ ਇਸਨੂੰ ਹੋਮ ਦੀ ਬਲੀ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ, ਅਤੇ ਬਾਕੀ ਦੇ ਲਹੂ ਨੂੰ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।
26ਉਹ ਸਾਰੀ ਚਰਬੀ ਨੂੰ ਜਗਵੇਦੀ ਉੱਤੇ ਸਾੜ ਦੇਵੇ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਨੂੰ ਸਾੜਿਆ ਸੀ। ਇਸ ਤਰ੍ਹਾਂ ਜਾਜਕ ਆਗੂ ਦੇ ਪਾਪ ਲਈ ਪ੍ਰਾਸਚਿਤ ਕਰੇਗਾ ਅਤੇ ਉਸਨੂੰ ਮਾਫ਼ ਕੀਤਾ ਜਾਵੇਗਾ।