ਲੇਵਿਆਂ 4

“ ‘ਜੇ ਕੋਈ ਆਪਣੇ ਪਾਪ ਬਲੀ ਦੀ ਭੇਟ ਵਜੋਂ ਇੱਕ ਲੇਲਾ ਲਿਆਉਂਦਾ ਹੈ, ਤਾਂ ਉਹ ਦੋਸ਼ ਰਹਿਤ ਇੱਕ ਲੇਲਾ ਲਿਆਵੇ।

Leviticus 4:32 (UKJV) And if he bring a lamb for a sin offering, he shall bring it a female without blemish.

30ਫਿਰ ਜਾਜਕ ਆਪਣੀ ਉਂਗਲੀ ਨਾਲ ਕੁਝ ਲਹੂ ਲਵੇ ਅਤੇ ਇਸਨੂੰ ਹੋਮ ਦੀ ਬਲੀ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ, ਅਤੇ ਬਾਕੀ ਦਾ ਖੂਨ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।

31ਫਿਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਾਹਵੇਹ ਦੇ ਅੱਗੇ ਉਸਨੂੰ ਸੁਗੰਧਤਾ ਕਰਕੇ ਜਗਵੇਦੀ ਸਾੜੇ। ਇਸ ਤਰ੍ਹਾਂ ਜਾਜਕ ਉਹਨਾਂ ਲਈ ਪ੍ਰਾਸਚਿਤ ਕਰੇਗਾ ਅਤੇ ਉਹਨਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।

32“ ‘ਜੇ ਕੋਈ ਆਪਣੇ ਪਾਪ ਬਲੀ ਦੀ ਭੇਟ ਵਜੋਂ ਇੱਕ ਲੇਲਾ ਲਿਆਉਂਦਾ ਹੈ, ਤਾਂ ਉਹ ਦੋਸ਼ ਰਹਿਤ ਇੱਕ ਲੇਲਾ ਲਿਆਵੇ।

33ਉਸਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸਨੂੰ ਉਸ ਥਾਂ ਤੇ ਪਾਪ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ ਜਿੱਥੇ ਹੋਮ ਦੀ ਭੇਟ ਚੜ੍ਹਾਈ ਜਾਂਦੀ ਹੈ।

34ਫਿਰ ਜਾਜਕ ਆਪਣੀ ਉਂਗਲੀ ਨਾਲ ਪਾਪ ਦੀ ਭੇਟ ਦੇ ਲਹੂ ਵਿੱਚੋਂ ਕੁਝ ਲਵੇ, ਅਤੇ ਇਸਨੂੰ ਹੋਮ ਦੀ ਬਲੀ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਬਾਕੀ ਦੇ ਲਹੂ ਨੂੰ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.