ਲੇਵਿਆਂ 4

ਫਿਰ ਜਾਜਕ ਆਪਣੀ ਉਂਗਲੀ ਨਾਲ ਪਾਪ ਦੀ ਭੇਟ ਦੇ ਲਹੂ ਵਿੱਚੋਂ ਕੁਝ ਲਵੇ, ਅਤੇ ਇਸਨੂੰ ਹੋਮ ਦੀ ਬਲੀ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਬਾਕੀ ਦੇ ਲਹੂ ਨੂੰ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।

Leviticus 4:34 (UKJV) And the priest shall take of the blood of the sin offering with his finger, and put it upon the horns of the altar of burnt offering, and shall pour out all the blood thereof at the bottom of the altar:

32“ ‘ਜੇ ਕੋਈ ਆਪਣੇ ਪਾਪ ਬਲੀ ਦੀ ਭੇਟ ਵਜੋਂ ਇੱਕ ਲੇਲਾ ਲਿਆਉਂਦਾ ਹੈ, ਤਾਂ ਉਹ ਦੋਸ਼ ਰਹਿਤ ਇੱਕ ਲੇਲਾ ਲਿਆਵੇ।

33ਉਸਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸਨੂੰ ਉਸ ਥਾਂ ਤੇ ਪਾਪ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ ਜਿੱਥੇ ਹੋਮ ਦੀ ਭੇਟ ਚੜ੍ਹਾਈ ਜਾਂਦੀ ਹੈ।

34ਫਿਰ ਜਾਜਕ ਆਪਣੀ ਉਂਗਲੀ ਨਾਲ ਪਾਪ ਦੀ ਭੇਟ ਦੇ ਲਹੂ ਵਿੱਚੋਂ ਕੁਝ ਲਵੇ, ਅਤੇ ਇਸਨੂੰ ਹੋਮ ਦੀ ਬਲੀ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਬਾਕੀ ਦੇ ਲਹੂ ਨੂੰ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।

35ਫਿਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਲੇਲੇ ਦੀ ਚਰਬੀ ਵੱਖਰੀ ਕੀਤੀ ਜਾਂਦੀ ਹੈ ਉਸੇ ਤਰ੍ਹਾਂ ਉਹ ਉਸਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਇਸ ਨੂੰ ਜਗਵੇਦੀ ਉੱਤੇ ਯਾਹਵੇਹ ਨੂੰ ਚੜ੍ਹਾਏ ਗਏ ਭੋਜਨ ਦੀਆਂ ਭੇਟਾਂ ਦੇ ਉੱਪਰ ਸਾੜ ਦੇਵੇਗਾ। ਇਸ ਤਰ੍ਹਾਂ ਜਾਜਕ ਉਹਨਾਂ ਲਈ ਉਹਨਾਂ ਦੇ ਪਾਪ ਲਈ ਪ੍ਰਾਸਚਿਤ ਕਰੇਗਾ ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.