33ਉਸਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸਨੂੰ ਉਸ ਥਾਂ ਤੇ ਪਾਪ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ ਜਿੱਥੇ ਹੋਮ ਦੀ ਭੇਟ ਚੜ੍ਹਾਈ ਜਾਂਦੀ ਹੈ।
34ਫਿਰ ਜਾਜਕ ਆਪਣੀ ਉਂਗਲੀ ਨਾਲ ਪਾਪ ਦੀ ਭੇਟ ਦੇ ਲਹੂ ਵਿੱਚੋਂ ਕੁਝ ਲਵੇ, ਅਤੇ ਇਸਨੂੰ ਹੋਮ ਦੀ ਬਲੀ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਬਾਕੀ ਦੇ ਲਹੂ ਨੂੰ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।
35ਫਿਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਲੇਲੇ ਦੀ ਚਰਬੀ ਵੱਖਰੀ ਕੀਤੀ ਜਾਂਦੀ ਹੈ ਉਸੇ ਤਰ੍ਹਾਂ ਉਹ ਉਸਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਇਸ ਨੂੰ ਜਗਵੇਦੀ ਉੱਤੇ ਯਾਹਵੇਹ ਨੂੰ ਚੜ੍ਹਾਏ ਗਏ ਭੋਜਨ ਦੀਆਂ ਭੇਟਾਂ ਦੇ ਉੱਪਰ ਸਾੜ ਦੇਵੇਗਾ। ਇਸ ਤਰ੍ਹਾਂ ਜਾਜਕ ਉਹਨਾਂ ਲਈ ਉਹਨਾਂ ਦੇ ਪਾਪ ਲਈ ਪ੍ਰਾਸਚਿਤ ਕਰੇਗਾ ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ।