4ਉਹ ਬਲਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਯਾਹਵੇਹ ਦੇ ਅੱਗੇ ਪੇਸ਼ ਕਰੇ ਅਤੇ ਆਪਣਾ ਹੱਥ ਸਿਰ ਉੱਤੇ ਰੱਖੇ, ਅਤੇ ਉਸਨੂੰ ਯਾਹਵੇਹ ਅੱਗੇ ਵੱਢੇ।
5ਫਿਰ ਮਸਹ ਕੀਤੇ ਹੋਏ ਪ੍ਰਧਾਨ ਜਾਜਕ ਨੂੰ ਬਲਦ ਦੇ ਲਹੂ ਵਿੱਚੋਂ ਕੁਝ ਲੈਣਾ ਚਾਹੀਦਾ ਹੈ ਅਤੇ ਇਸਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਣਾ ਚਾਹੀਦਾ ਹੈ।
6ਜਾਜਕ ਆਪਣੀ ਉਂਗਲੀ ਨੂੰ ਲਹੂ ਵਿੱਚ ਡੁਬੋ ਕੇ ਅਤੇ ਇਸ ਵਿੱਚੋਂ ਕੁਝ ਨੂੰ ਪਵਿੱਤਰ ਅਸਥਾਨ ਦੇ ਪਰਦੇ ਦੇ ਸਾਹਮਣੇ ਯਾਹਵੇਹ ਦੇ ਅੱਗੇ ਸੱਤ ਵਾਰ ਛਿੜਕੇ।
7ਫਿਰ ਜਾਜਕ ਨੂੰ ਕੁਝ ਲਹੂ ਸੁਗੰਧਿਤ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਜੋ ਮੰਡਲੀ ਦੇ ਤੰਬੂ ਵਿੱਚ ਯਾਹਵੇਹ ਦੇ ਅੱਗੇ ਹੈ। ਬਲਦ ਦਾ ਬਾਕੀ ਲਹੂ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਹੋਮ ਦੀ ਬਲੀ ਦੀ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।
8ਫਿਰ ਉਹ ਉਸ ਬਲਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਨਾਲ ਜੁੜੀ ਹੋਈ ਹੈ,