6ਜਾਜਕ ਆਪਣੀ ਉਂਗਲੀ ਨੂੰ ਲਹੂ ਵਿੱਚ ਡੁਬੋ ਕੇ ਅਤੇ ਇਸ ਵਿੱਚੋਂ ਕੁਝ ਨੂੰ ਪਵਿੱਤਰ ਅਸਥਾਨ ਦੇ ਪਰਦੇ ਦੇ ਸਾਹਮਣੇ ਯਾਹਵੇਹ ਦੇ ਅੱਗੇ ਸੱਤ ਵਾਰ ਛਿੜਕੇ।
7ਫਿਰ ਜਾਜਕ ਨੂੰ ਕੁਝ ਲਹੂ ਸੁਗੰਧਿਤ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਜੋ ਮੰਡਲੀ ਦੇ ਤੰਬੂ ਵਿੱਚ ਯਾਹਵੇਹ ਦੇ ਅੱਗੇ ਹੈ। ਬਲਦ ਦਾ ਬਾਕੀ ਲਹੂ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਹੋਮ ਦੀ ਬਲੀ ਦੀ ਜਗਵੇਦੀ ਦੇ ਹੇਠਾਂ ਡੋਲ੍ਹ ਦੇਵੇ।
8ਫਿਰ ਉਹ ਉਸ ਬਲਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਨਾਲ ਜੁੜੀ ਹੋਈ ਹੈ,
9ਦੋਨੋਂ ਗੁਰਦੇ ਲੱਕ ਉੱਤੇ ਜਿਹੜੀ ਚਰਬੀ ਹੈ, ਅਤੇ ਉਹ ਝਿੱਲੀ ਜਿਹੜੀ ਕਲੇਜੇ ਉੱਤੇ ਹੈ, ਉਸਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
10ਜਿਵੇਂ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਦੇ ਬਲਦ ਵੱਖਰੀ ਕੀਤੀ ਜਾਂਦੀ ਹੈ। ਫਿਰ ਪ੍ਰਧਾਨ ਜਾਜਕ ਨੂੰ ਉਹਨਾਂ ਨੂੰ ਹੋਮ ਦੀ ਭੇਟ ਦੀ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ।