ਲੇਵਿਆਂ 5

“ ‘ਜੇ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਨਹੀਂ ਲੈ ਸਕਦਾ, ਤਾਂ ਉਹਨਾਂ ਨੂੰ ਆਪਣੇ ਪਾਪ ਦੀ ਭੇਟ ਵਜੋਂ ਸਭ ਤੋਂ ਵੱਧੀਆ ਆਟੇ ਦਾ ਇੱਕ ਕਿੱਲੋ ਹਿੱਸਾ ਪਾਪ ਦੀ ਭੇਟ ਵਜੋਂ ਲਿਆਵੇ ਅਤੇ ਉਹ ਇਸ ਉੱਤੇ ਜ਼ੈਤੂਨ ਦਾ ਤੇਲ ਨਾ ਪਾਵੇ, ਨਾ ਲੁਬਾਨ ਰੱਖੇ, ਕਿਉਂਕਿ ਇਹ ਪਾਪ ਦੀ ਭੇਟ ਹੈ।

Leviticus 5:11 (UKJV) But if he be not able to bring two turtledoves, or two young pigeons, then he that sinned shall bring for his offering the tenth part of an ephah of fine flour for a sin offering; he shall put no oil upon it, neither shall he put any frankincense thereon: for it is a sin offering.

9ਅਤੇ ਪਾਪ ਦੀ ਭੇਟ ਦੇ ਲਹੂ ਦਾ ਕੁਝ ਹਿੱਸਾ ਜਗਵੇਦੀ ਦੇ ਉੱਪਰ ਛਿੜ ਦੇਵੇ ਨਾਲ ਹੀ ਬਾਕੀ ਦਾ ਲਹੂ ਜਗਵੇਦੀ ਦੇ ਹੇਠਲੇ ਹਿੱਸੇ ਤੋਂ ਬਾਹਰ ਕੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।

10ਫਿਰ ਜਾਜਕ ਦੂਜੇ ਨੂੰ ਹੋਮ ਦੀ ਭੇਟ ਵਜੋਂ ਨਿਰਧਾਰਤ ਤਰੀਕੇ ਨਾਲ ਚੜ੍ਹਾਵੇ ਅਤੇ ਉਹਨਾਂ ਦੇ ਪਾਪ ਲਈ ਪ੍ਰਾਸਚਿਤ ਕਰੇ ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ।

11“ ‘ਜੇ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਨਹੀਂ ਲੈ ਸਕਦਾ, ਤਾਂ ਉਹਨਾਂ ਨੂੰ ਆਪਣੇ ਪਾਪ ਦੀ ਭੇਟ ਵਜੋਂ ਸਭ ਤੋਂ ਵੱਧੀਆ ਆਟੇ ਦਾ ਇੱਕ ਕਿੱਲੋ ਹਿੱਸਾ ਪਾਪ ਦੀ ਭੇਟ ਵਜੋਂ ਲਿਆਵੇ ਅਤੇ ਉਹ ਇਸ ਉੱਤੇ ਜ਼ੈਤੂਨ ਦਾ ਤੇਲ ਨਾ ਪਾਵੇ, ਨਾ ਲੁਬਾਨ ਰੱਖੇ, ਕਿਉਂਕਿ ਇਹ ਪਾਪ ਦੀ ਭੇਟ ਹੈ।

12ਉਹਨਾਂ ਨੂੰ ਇਸ ਨੂੰ ਜਾਜਕ ਕੋਲ ਲਿਆਉਣਾ ਚਾਹੀਦਾ ਹੈ, ਜੋ ਇਸ ਵਿੱਚੋਂ ਇੱਕ ਮੁੱਠੀ ਭਰ ਯਾਦਗਾਰੀ ਹਿੱਸੇ ਵਜੋਂ ਲਵੇਗਾ ਅਤੇ ਇਸਨੂੰ ਜਗਵੇਦੀ ਉੱਤੇ ਯਾਹਵੇਹ ਨੂੰ ਚੜ੍ਹਾਏ ਗਏ ਭੋਜਨ ਦੀ ਭੇਟ ਦੇ ਉੱਪਰ ਸਾੜ ਦੇਵੇਗਾ। ਇਹ ਇੱਕ ਪਾਪ ਦੀ ਭੇਟ ਹੈ।

13ਇਸ ਤਰ੍ਹਾਂ ਜਾਜਕ ਉਹਨਾਂ ਲਈ ਇਨ੍ਹਾਂ ਵਿੱਚੋਂ ਕਿਸੇ ਵੀ ਪਾਪ ਲਈ ਪ੍ਰਾਸਚਿਤ ਕਰੇਗਾ ਜੋ ਉਹਨਾਂ ਨੇ ਕੀਤੇ ਹਨ, ਅਤੇ ਉਹਨਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ। ਅਨਾਜ ਦੀ ਭੇਟ ਵਾਂਗ ਬਾਕੀ ਦੀ ਸਾਰੀ ਭੇਟ ਜਾਜਕ ਦੀ ਹੋਵੇਗੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.