ਲੇਵਿਆਂ 5

“ਜਦੋਂ ਕੋਈ ਵੀ ਯਾਹਵੇਹ ਦੀ ਪਵਿੱਤਰ ਵਸਤੂਆਂ ਵਿੱਚੋਂ ਕਿਸੇ ਦੇ ਸੰਬੰਧ ਵਿੱਚ ਅਣਜਾਣੇ ਵਿੱਚ ਪਾਪ ਕਰਕੇ ਯਾਹਵੇਹ ਦੇ ਨਾਲ ਬੇਵਫ਼ਾਈ ਕਰਦਾ ਹੈ, ਤਾਂ ਉਸਨੂੰ ਇੱਕ ਭੇਡੂ ਨੂੰ ਸਜ਼ਾ ਦੇ ਤੌਰ ਤੇ ਯਾਹਵੇਹ ਕੋਲ ਲਿਆਉਣਾ ਚਾਹੀਦਾ ਹੈ। ਇੱਜੜ, ਇੱਕ ਨੁਕਸ ਰਹਿਤ ਅਤੇ ਚਾਂਦੀ ਵਿੱਚ ਸਹੀ ਮੁੱਲ ਦਾ, ਪਵਿੱਤਰ ਅਸਥਾਨ ਦੇ ਸ਼ੈਕੇਲ ਦੇ ਅਨੁਸਾਰ, ਇਹ ਇੱਕ ਦੋਸ਼ ਦੀ ਭੇਟ ਹੈ।

Leviticus 5:15 (UKJV) If a soul commit a trespass, and sin through ignorance, in the holy things of the LORD; then he shall bring for his trespass unto the LORD a ram without blemish out of the flocks, with your estimation by shekels of silver, after the shekel of the sanctuary, for a trespass offering.

13ਇਸ ਤਰ੍ਹਾਂ ਜਾਜਕ ਉਹਨਾਂ ਲਈ ਇਨ੍ਹਾਂ ਵਿੱਚੋਂ ਕਿਸੇ ਵੀ ਪਾਪ ਲਈ ਪ੍ਰਾਸਚਿਤ ਕਰੇਗਾ ਜੋ ਉਹਨਾਂ ਨੇ ਕੀਤੇ ਹਨ, ਅਤੇ ਉਹਨਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ। ਅਨਾਜ ਦੀ ਭੇਟ ਵਾਂਗ ਬਾਕੀ ਦੀ ਸਾਰੀ ਭੇਟ ਜਾਜਕ ਦੀ ਹੋਵੇਗੀ।’ ”

14ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

15“ਜਦੋਂ ਕੋਈ ਵੀ ਯਾਹਵੇਹ ਦੀ ਪਵਿੱਤਰ ਵਸਤੂਆਂ ਵਿੱਚੋਂ ਕਿਸੇ ਦੇ ਸੰਬੰਧ ਵਿੱਚ ਅਣਜਾਣੇ ਵਿੱਚ ਪਾਪ ਕਰਕੇ ਯਾਹਵੇਹ ਦੇ ਨਾਲ ਬੇਵਫ਼ਾਈ ਕਰਦਾ ਹੈ, ਤਾਂ ਉਸਨੂੰ ਇੱਕ ਭੇਡੂ ਨੂੰ ਸਜ਼ਾ ਦੇ ਤੌਰ ਤੇ ਯਾਹਵੇਹ ਕੋਲ ਲਿਆਉਣਾ ਚਾਹੀਦਾ ਹੈ। ਇੱਜੜ, ਇੱਕ ਨੁਕਸ ਰਹਿਤ ਅਤੇ ਚਾਂਦੀ ਵਿੱਚ ਸਹੀ ਮੁੱਲ ਦਾ, ਪਵਿੱਤਰ ਅਸਥਾਨ ਦੇ ਸ਼ੈਕੇਲ ਦੇ ਅਨੁਸਾਰ, ਇਹ ਇੱਕ ਦੋਸ਼ ਦੀ ਭੇਟ ਹੈ।

16ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸਨੂੰ ਉਸ ਪਵਿੱਤਰ ਵਸਤੂ ਦੇ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ, ਉਸ ਭੇਟ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

17“ਜੇਕਰ ਕੋਈ ਪਾਪ ਕਰਦਾ ਹੈ ਅਤੇ ਉਹ ਕਰਦਾ ਹੈ ਜੋ ਯਾਹਵੇਹ ਦੇ ਹੁਕਮਾਂ ਵਿੱਚ ਮਨਾ ਹੈ, ਭਾਵੇਂ ਉਹ ਇਸ ਨੂੰ ਨਹੀਂ ਜਾਣਦੇ, ਉਹ ਦੋਸ਼ੀ ਹਨ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.