16ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸਨੂੰ ਉਸ ਪਵਿੱਤਰ ਵਸਤੂ ਦੇ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ, ਉਸ ਭੇਟ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
17“ਜੇਕਰ ਕੋਈ ਪਾਪ ਕਰਦਾ ਹੈ ਅਤੇ ਉਹ ਕਰਦਾ ਹੈ ਜੋ ਯਾਹਵੇਹ ਦੇ ਹੁਕਮਾਂ ਵਿੱਚ ਮਨਾ ਹੈ, ਭਾਵੇਂ ਉਹ ਇਸ ਨੂੰ ਨਹੀਂ ਜਾਣਦੇ, ਉਹ ਦੋਸ਼ੀ ਹਨ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।
18ਉਹਨਾਂ ਨੂੰ ਜਾਜਕ ਕੋਲ ਦੋਸ਼ ਦੀ ਭੇਟ ਵਜੋਂ ਇੱਜੜ ਵਿੱਚੋਂ ਇੱਕ ਭੇਡੂ ਜੋ ਨੁਕਸ ਰਹਿਤ ਅਤੇ ਸਹੀ ਮੁੱਲ ਦਾ ਹੈ ਲਿਆਉਣਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਹਨਾਂ ਲਈ ਪ੍ਰਾਸਚਿਤ ਕਰੇਗਾ ਜੋ ਉਹਨਾਂ ਨੇ ਅਣਜਾਣੇ ਵਿੱਚ ਕੀਤੀ ਹੈ, ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ।
19ਇਹ ਦੋਸ਼ ਦੀ ਭੇਟ ਹੈ, ਉਹ ਯਾਹਵੇਹ ਦੇ ਵਿਰੁੱਧ ਗਲਤ ਕੰਮ ਕਰਨ ਦੇ ਦੋਸ਼ੀ ਹਨ।”