ਲੇਵਿਆਂ 5

ਜਾਂ ਜੇਕਰ ਕੋਈ ਵਿਅਕਤੀ ਬਿਨਾਂ ਸੋਚੇ ਸਮਝੇ ਕੁਝ ਕਰਨ ਦੀ ਸਹੁੰ ਖਾਂਦਾ ਹੈ, ਭਾਵੇਂ ਉਹ ਚੰਗਾ ਹੋਵੇ ਜਾਂ ਬੁਰਾ (ਕਿਸੇ ਵੀ ਮਾਮਲੇ ਵਿੱਚ ਕੋਈ ਲਾਪਰਵਾਹੀ ਨਾਲ ਸਹੁੰ ਖਾ ਸਕਦਾ ਹੈ) ਤਾਂ ਜਿਸ ਵੇਲੇ ਉਸਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।

Leviticus 5:4 (UKJV) Or if a soul swear, pronouncing with his lips to do evil, or to do good, whatsoever it be that a man shall pronounce with an oath, and it be hid from him; when he knows of it, then he shall be guilty in one of these.

2“ ‘ਜੇਕਰ ਕੋਈ ਮਨੁੱਖ ਕਿਸੇ ਅਸ਼ੁੱਧ ਚੀਜ਼ ਨੂੰ ਛੂਹ ਲਵੇ, ਭਾਵੇਂ ਉਹ ਕਿਸੇ ਅਸ਼ੁੱਧ ਜੰਗਲੀ ਜਾਨਵਰ ਦੀ ਲਾਸ਼ ਹੋਵੇ, ਜਾਂ ਕਿਸੇ ਹੋਰ ਘਰੇਲੂ ਜਾਨਵਰ ਦੀ ਲਾਸ਼ ਹੋਵੇ, ਜਾਂ ਕਿਸੇ ਘਿਸਰਨ ਵਾਲੇ ਅਸ਼ੁੱਧ ਜੀਵ ਦੀ ਲਾਸ਼ ਹੋਵੇ, ਅਤੇ ਉਸਨੂੰ ਪਤਾ ਨਾ ਹੋਵੇ ਕਿ ਉਹ ਅਸ਼ੁੱਧ ਹੋ ਗਿਆ ਹੈ, ਪਰ ਫਿਰ ਉਸਨੂੰ ਇਸ ਬਾਰੇ ਪਤਾ ਲੱਗ ਜਾਵੇ, ਤਾਂ ਉਹ ਦੋਸ਼ੀ ਹੋਵੇਗਾ।

3ਜੇਕਰ ਉਹ ਕਿਸੇ ਵੀ ਮਨੁੱਖੀ ਗੰਦਗੀ ਨੂੰ ਛੂਹ ਲੈਂਦਾ ਹੈ, ਭਾਵੇਂ ਉਹ ਗੰਦਗੀ ਦੀ ਪ੍ਰਕਿਰਤੀ ਕੋਈ ਵੀ ਹੋਵੇ, ਅਤੇ ਉਹ ਇਸ ਨਾਲ ਅਪਵਿੱਤਰ ਹੋ ਜਾਂਦਾ ਹੈ ਅਤੇ ਉਸਨੂੰ ਇਸ ਬਾਰੇ ਪਤਾ ਨਹੀਂ ਹੁੰਦਾ, ਪਰ ਬਾਅਦ ਵਿੱਚ ਉਸਨੂੰ ਇਸ ਬਾਰੇ ਪਤਾ ਲੱਗ ਜਾਂਦਾ ਹੈ, ਤਾਂ ਉਹ ਦੋਸ਼ੀ ਹੋ ਜਾਵੇਗਾ।

4ਜਾਂ ਜੇਕਰ ਕੋਈ ਵਿਅਕਤੀ ਬਿਨਾਂ ਸੋਚੇ ਸਮਝੇ ਕੁਝ ਕਰਨ ਦੀ ਸਹੁੰ ਖਾਂਦਾ ਹੈ, ਭਾਵੇਂ ਉਹ ਚੰਗਾ ਹੋਵੇ ਜਾਂ ਬੁਰਾ (ਕਿਸੇ ਵੀ ਮਾਮਲੇ ਵਿੱਚ ਕੋਈ ਲਾਪਰਵਾਹੀ ਨਾਲ ਸਹੁੰ ਖਾ ਸਕਦਾ ਹੈ) ਤਾਂ ਜਿਸ ਵੇਲੇ ਉਸਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।

5ਜਦੋਂ ਕਿਸੇ ਨੂੰ ਪਤਾ ਲੱਗ ਜਾਂਦਾ ਹੈ ਕਿ ਉਹ ਇਹਨਾਂ ਵਿੱਚੋਂ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਹਨ, ਤਾਂ ਉਸਨੂੰ ਇਹ ਕਬੂਲ ਕਰਨਾ ਚਾਹੀਦਾ ਹੈ ਕਿ ਉਸਨੇ ਕਿਸ ਤਰੀਕੇ ਨਾਲ ਪਾਪ ਕੀਤਾ ਹੈ।

6ਉਹਨਾਂ ਦੁਆਰਾ ਕੀਤੇ ਗਏ ਪਾਪ ਦੀ ਸਜ਼ਾ ਵਜੋਂ, ਉਹ ਇੱਜੜ ਵਿੱਚੋਂ ਇੱਕ ਲੇਲਾ ਜਾਂ ਬੱਕਰੀ ਇੱਕ ਪਾਪ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਲਿਆਵੇ ਅਤੇ ਜਾਜਕ ਉਹਨਾਂ ਦੇ ਪਾਪ ਲਈ ਪ੍ਰਾਸਚਿਤ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.