6ਉਹਨਾਂ ਦੁਆਰਾ ਕੀਤੇ ਗਏ ਪਾਪ ਦੀ ਸਜ਼ਾ ਵਜੋਂ, ਉਹ ਇੱਜੜ ਵਿੱਚੋਂ ਇੱਕ ਲੇਲਾ ਜਾਂ ਬੱਕਰੀ ਇੱਕ ਪਾਪ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਲਿਆਵੇ ਅਤੇ ਜਾਜਕ ਉਹਨਾਂ ਦੇ ਪਾਪ ਲਈ ਪ੍ਰਾਸਚਿਤ ਕਰੇ।
7“ ‘ਕੋਈ ਵੀ ਵਿਅਕਤੀ ਜੋ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ, ਉਹ ਆਪਣੇ ਪਾਪ ਦੇ ਜੁਰਮਾਨੇ ਵਜੋਂ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਨੂੰ ਯਾਹਵੇਹ ਕੋਲ ਲਿਆਵੇ, ਇੱਕ ਪਾਪ ਦੀ ਭੇਟ ਲਈ ਅਤੇ ਦੂਜਾ ਹੋਮ ਦੀ ਭੇਟ ਲਈ।
8ਉਹਨਾਂ ਨੂੰ ਜਾਜਕ ਕੋਲ ਲਿਆਵੇ, ਜੋ ਪਹਿਲਾਂ ਉਸ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇ। ਉਹ ਇਸ ਦੇ ਸਿਰ ਨੂੰ ਇਸਦੀ ਗਰਦਨ ਤੋਂ ਲਾਹ ਲਵੇ, ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।
9ਅਤੇ ਪਾਪ ਦੀ ਭੇਟ ਦੇ ਲਹੂ ਦਾ ਕੁਝ ਹਿੱਸਾ ਜਗਵੇਦੀ ਦੇ ਉੱਪਰ ਛਿੜ ਦੇਵੇ ਨਾਲ ਹੀ ਬਾਕੀ ਦਾ ਲਹੂ ਜਗਵੇਦੀ ਦੇ ਹੇਠਲੇ ਹਿੱਸੇ ਤੋਂ ਬਾਹਰ ਕੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
10ਫਿਰ ਜਾਜਕ ਦੂਜੇ ਨੂੰ ਹੋਮ ਦੀ ਭੇਟ ਵਜੋਂ ਨਿਰਧਾਰਤ ਤਰੀਕੇ ਨਾਲ ਚੜ੍ਹਾਵੇ ਅਤੇ ਉਹਨਾਂ ਦੇ ਪਾਪ ਲਈ ਪ੍ਰਾਸਚਿਤ ਕਰੇ ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ।