ਲੇਵਿਆਂ 6

ਫਿਰ ਉਹ ਇਨ੍ਹਾਂ ਕੱਪੜਿਆਂ ਨੂੰ ਲਾਹ ਕੇ ਹੋਰ ਕੱਪੜੇ ਪਾ ਲਵੇ ਅਤੇ ਸੁਆਹ ਨੂੰ ਡੇਰੇ ਤੋਂ ਬਾਹਰ ਅਜਿਹੀ ਜਗ੍ਹਾ ਲੈ ਜਾਵੇ ਜੋ ਰਸਮੀ ਤੌਰ ਤੇ ਸਾਫ਼ ਹੋਵੇ।

Leviticus 6:11 (UKJV) And he shall put off his garments, and put on other garments, and carry forth the ashes without the camp unto a clean place.

9“ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਇਹ ਹੁਕਮ ਦੇ ਕਿ ਹੋਮ ਦੀ ਭੇਟ ਲਈ ਇਹ ਬਿਧੀਆਂ ਹਨ: ਹੋਮ ਦੀ ਭੇਟ ਜਗਵੇਦੀ ਉੱਤੇ ਸਾਰੀ ਰਾਤ, ਸਵੇਰ ਤੱਕ ਰੱਖੀ ਜਾਵੇ ਅਤੇ ਜਗਵੇਦੀ ਉੱਤੇ ਅੱਗ ਬਲਦੀ ਰਹਿਣੀ ਚਾਹੀਦੀ ਹੈ।

10ਫਿਰ ਜਾਜਕ ਆਪਣੇ ਸੂਤੀ ਕੱਪੜੇ ਪਾਵੇ, ਆਪਣੇ ਸਰੀਰ ਤੇ ਸੁੱਤੀ ਕੱਪੜੇ ਦਾ ਕੱਛਾ ਪਾਵੇ ਅਤੇ ਹੋਮ ਦੀ ਭੇਟ ਦੀ ਰਾਖ ਨੂੰ ਜਗਵੇਦੀ ਉੱਤੇ ਲਾਹ ਕੇ ਜਗਵੇਦੀ ਦੇ ਕੋਲ ਰੱਖ ਦੇਵੇ।

11ਫਿਰ ਉਹ ਇਨ੍ਹਾਂ ਕੱਪੜਿਆਂ ਨੂੰ ਲਾਹ ਕੇ ਹੋਰ ਕੱਪੜੇ ਪਾ ਲਵੇ ਅਤੇ ਸੁਆਹ ਨੂੰ ਡੇਰੇ ਤੋਂ ਬਾਹਰ ਅਜਿਹੀ ਜਗ੍ਹਾ ਲੈ ਜਾਵੇ ਜੋ ਰਸਮੀ ਤੌਰ ਤੇ ਸਾਫ਼ ਹੋਵੇ।

12ਜਗਵੇਦੀ ਉੱਤੇ ਅੱਗ ਬਲਦੀ ਰਹੇ; ਉਹ ਕਦੇ ਨਾ ਬੁਝਾਈ ਜਾਵੇ। ਜਾਜਕ ਹਰ ਰੋਜ਼ ਉਸ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਨੂੰ ਸਾੜਨ।

13ਅੱਗ ਜਗਵੇਦੀ ਉੱਤੇ ਲਗਾਤਾਰ ਬਲਦੀ ਰਹੇ, ਉਹ ਕਦੇ ਵੀ ਬੁਝਾਈ ਨਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.