ਲੇਵਿਆਂ 6

ਉਸ ਤਵੇ ਉੱਤੇ ਤੇਲ ਦੇ ਨਾਲ ਬਣਾਇਆ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਾਹਵੇਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀ।

Leviticus 6:21 (UKJV) In a pan it shall be made with oil; and when it is baked, you shall bring it in: and the baked pieces of the food offering shall you offer for a sweet savour unto the LORD.

19ਯਾਹਵੇਹ ਨੇ ਮੋਸ਼ੇਹ ਨੂੰ ਵੀ ਕਿਹਾ,

20“ਇਹ ਉਹ ਭੇਟ ਹੈ ਜੋ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਯਾਹਵੇਹ ਦੇ ਅੱਗੇ ਮਸਹ ਕੀਤੇ ਜਾਣ ਵਾਲੇ ਦਿਨ ਲਿਆਉਣਾ ਹੈ, ਇੱਕ ਆਮ ਅਨਾਜ ਦੀ ਭੇਟ ਵਜੋਂ ਉੱਤਮ ਆਟੇ ਦਾ ਦਸਵਾਂ ਹਿੱਸਾ, ਅੱਧਾ ਸਵੇਰੇ ਅਤੇ ਅੱਧਾ ਸ਼ਾਮ ਨੂੰ।

21ਉਸ ਤਵੇ ਉੱਤੇ ਤੇਲ ਦੇ ਨਾਲ ਬਣਾਇਆ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਾਹਵੇਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀ।

22ਹਾਰੋਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ। ਇਹ ਯਾਹਵੇਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ ਇਹ ਸਾਰੀ ਭੇਟ ਸਾੜੀ ਜਾਵੇ।

23ਜਾਜਕ ਦੀ ਹਰੇਕ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜ ਦਿੱਤਾ ਜਾਵੇ, ਇਹ ਖਾਧੀਆਂ ਨਾ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.