22ਹਾਰੋਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ। ਇਹ ਯਾਹਵੇਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ ਇਹ ਸਾਰੀ ਭੇਟ ਸਾੜੀ ਜਾਵੇ।
23ਜਾਜਕ ਦੀ ਹਰੇਕ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜ ਦਿੱਤਾ ਜਾਵੇ, ਇਹ ਖਾਧੀਆਂ ਨਾ ਜਾਣ।”
24ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,
25“ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਆਖ, ‘ਪਾਪ ਦੀ ਭੇਟ ਲਈ ਇਹ ਨਿਯਮ ਹਨ: ਪਾਪ ਦੀ ਭੇਟ ਨੂੰ ਯਾਹਵੇਹ ਦੇ ਸਾਹਮਣੇ ਉਸ ਥਾਂ ਉੱਤੇ ਵੱਢਿਆਂ ਜਾਵੇ ਜਿੱਥੇ ਹੋਮ ਦੀ ਭੇਟ ਚੜ੍ਹਾਈ ਜਾਂਦੀ ਹੈ, ਇਹ ਸਭ ਤੋਂ ਪਵਿੱਤਰ ਹੈ।
26ਜਿਹੜਾ ਜਾਜਕ ਇਸਨੂੰ ਚੜ੍ਹਾਵੇ ਉਸਨੂੰ ਖਾਵੇ ਅਤੇ ਇਸਨੂੰ ਪਵਿੱਤਰ ਸਥਾਨ ਦੀ ਮੰਡਲੀ ਵਾਲੇ ਤੰਬੂ ਦੇ ਵਿਹੜੇ ਵਿੱਚ ਖਾਧਾ ਜਾਣਾ ਚਾਹੀਦਾ ਹੈ।