ਲੇਵਿਆਂ 6

ਇਸ ਤਰ੍ਹਾਂ ਜਾਜਕ ਉਹਨਾਂ ਲਈ ਯਾਹਵੇਹ ਦੇ ਸਾਹਮਣੇ ਪ੍ਰਾਸਚਿਤ ਕਰੇਗਾ ਅਤੇ ਉਹਨਾਂ ਨੂੰ ਉਹਨਾਂ ਪਾਪਾਂ ਲਈ ਮਾਫ਼ ਕੀਤਾ ਜਾਵੇਗਾ ਜਿਸ ਦੇ ਕਾਰਨ ਉਹ ਦੋਸ਼ੀ ਠਹਿਰਾਏ ਗਏ ਸੀ।”

Leviticus 6:7 (UKJV) And the priest shall make an atonement for him before the LORD: and it shall be forgiven him for any thing of all that he has done in trespassing therein.

5ਜਾਂ ਕੋਈ ਵੀ ਵਸਤੂ ਹੋਵੇ ਜਿਸ ਬਾਰੇ ਉਹਨਾਂ ਨੇ ਝੂਠੀ ਸਹੁੰ ਚੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।

6ਅਤੇ ਉਹ ਯਾਹਵੇਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।

7ਇਸ ਤਰ੍ਹਾਂ ਜਾਜਕ ਉਹਨਾਂ ਲਈ ਯਾਹਵੇਹ ਦੇ ਸਾਹਮਣੇ ਪ੍ਰਾਸਚਿਤ ਕਰੇਗਾ ਅਤੇ ਉਹਨਾਂ ਨੂੰ ਉਹਨਾਂ ਪਾਪਾਂ ਲਈ ਮਾਫ਼ ਕੀਤਾ ਜਾਵੇਗਾ ਜਿਸ ਦੇ ਕਾਰਨ ਉਹ ਦੋਸ਼ੀ ਠਹਿਰਾਏ ਗਏ ਸੀ।”

8ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

9“ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਇਹ ਹੁਕਮ ਦੇ ਕਿ ਹੋਮ ਦੀ ਭੇਟ ਲਈ ਇਹ ਬਿਧੀਆਂ ਹਨ: ਹੋਮ ਦੀ ਭੇਟ ਜਗਵੇਦੀ ਉੱਤੇ ਸਾਰੀ ਰਾਤ, ਸਵੇਰ ਤੱਕ ਰੱਖੀ ਜਾਵੇ ਅਤੇ ਜਗਵੇਦੀ ਉੱਤੇ ਅੱਗ ਬਲਦੀ ਰਹਿਣੀ ਚਾਹੀਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.