6ਅਤੇ ਉਹ ਯਾਹਵੇਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
7ਇਸ ਤਰ੍ਹਾਂ ਜਾਜਕ ਉਹਨਾਂ ਲਈ ਯਾਹਵੇਹ ਦੇ ਸਾਹਮਣੇ ਪ੍ਰਾਸਚਿਤ ਕਰੇਗਾ ਅਤੇ ਉਹਨਾਂ ਨੂੰ ਉਹਨਾਂ ਪਾਪਾਂ ਲਈ ਮਾਫ਼ ਕੀਤਾ ਜਾਵੇਗਾ ਜਿਸ ਦੇ ਕਾਰਨ ਉਹ ਦੋਸ਼ੀ ਠਹਿਰਾਏ ਗਏ ਸੀ।”
8ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
9“ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਇਹ ਹੁਕਮ ਦੇ ਕਿ ਹੋਮ ਦੀ ਭੇਟ ਲਈ ਇਹ ਬਿਧੀਆਂ ਹਨ: ਹੋਮ ਦੀ ਭੇਟ ਜਗਵੇਦੀ ਉੱਤੇ ਸਾਰੀ ਰਾਤ, ਸਵੇਰ ਤੱਕ ਰੱਖੀ ਜਾਵੇ ਅਤੇ ਜਗਵੇਦੀ ਉੱਤੇ ਅੱਗ ਬਲਦੀ ਰਹਿਣੀ ਚਾਹੀਦੀ ਹੈ।
10ਫਿਰ ਜਾਜਕ ਆਪਣੇ ਸੂਤੀ ਕੱਪੜੇ ਪਾਵੇ, ਆਪਣੇ ਸਰੀਰ ਤੇ ਸੁੱਤੀ ਕੱਪੜੇ ਦਾ ਕੱਛਾ ਪਾਵੇ ਅਤੇ ਹੋਮ ਦੀ ਭੇਟ ਦੀ ਰਾਖ ਨੂੰ ਜਗਵੇਦੀ ਉੱਤੇ ਲਾਹ ਕੇ ਜਗਵੇਦੀ ਦੇ ਕੋਲ ਰੱਖ ਦੇਵੇ।