15ਧੰਨਵਾਦ ਵਜੋਂ ਚੜ੍ਹਾਈਆਂ ਗਈਆਂ ਸੁੱਖ-ਸਾਂਦ ਦੀਆਂ ਭੇਟਾਂ ਦਾ ਮਾਸ ਉਸ ਦਿਨ ਹੀ ਖਾਣਾ ਚਾਹੀਦਾ ਹੈ ਜਿਸ ਦਿਨ ਇਸਦੀ ਬਲੀ ਚੜ੍ਹਾਈ ਜਾਂਦੀ ਹੈ। ਉਸਨੂੰ ਸਵੇਰ ਤੱਕ ਕੁਝ ਵੀ ਨਹੀਂ ਬਚਾਉਣਾ ਚਾਹੀਦਾ।
16“ ‘ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਸਰੇ ਦਿਨ ਵੀ ਖਾਧਾ ਜਾਵੇ।
17ਬਲੀਦਾਨ ਦਾ ਜੋ ਵੀ ਮਾਸ ਤੀਜੇ ਦਿਨ ਤੱਕ ਬਚਿਆ ਹੈ, ਉਸਨੂੰ ਅੱਗ ਵਿੱਚ ਸਾੜ ਦਿੱਤਾ ਜਾਵੇ।
18ਜੇਕਰ ਸੁੱਖ-ਸਾਂਦ ਦੀ ਭੇਟ ਦਾ ਕੋਈ ਮਾਸ ਤੀਜੇ ਦਿਨ ਖਾਧਾ ਜਾਂਦਾ ਹੈ, ਤਾਂ ਉਸ ਨੂੰ ਭੇਟ ਕਰਨ ਵਾਲਾ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।
19“ ‘ਉਹ ਮਾਸ ਜੋ ਰਸਮੀ ਤੌਰ ਤੇ ਕਿਸੇ ਵੀ ਅਸ਼ੁੱਧ ਚੀਜ਼ ਨੂੰ ਛੂੰਹਦਾ ਹੈ, ਨਹੀਂ ਖਾਣਾ ਚਾਹੀਦਾ। ਇਸ ਨੂੰ ਸਾੜ ਦਿੱਤਾ ਜਾਣਾ ਚਾਹੀਦਾ ਹੈ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।