26ਅਤੇ ਤੁਸੀਂ ਜਿੱਥੇ ਵੀ ਰਹਿੰਦੇ ਹੋ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।
27ਜਿਹੜਾ ਵੀ ਖੂਨ ਖਾਂਦਾ ਹੈ, ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।’ ”
28ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,
29“ਇਸਰਾਏਲੀਆਂ ਨੂੰ ਆਖ, ‘ਕੋਈ ਵੀ ਜੋ ਦੂਜੇ ਯਾਹਵੇਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਾਹਵੇਹ ਦੇ ਅੱਗੇ ਲਿਆਵੇ।
30ਉਹ ਆਪਣੇ ਹੱਥ ਦੇ ਨਾਲ ਯਾਹਵੇਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਾਹਵੇਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।