ਲੇਵਿਆਂ 8

ਤਦ ਮੋਸ਼ੇਹ ਨੇ ਮਸਹ ਕਰਨ ਵਾਲਾ ਤੇਲ ਲਿਆ ਅਤੇ ਡੇਰੇ ਅਤੇ ਉਸ ਵਿੱਚ ਮੌਜੂਦ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ ਅਤੇ ਇਸ ਤਰ੍ਹਾਂ ਉਹਨਾਂ ਨੂੰ ਪਵਿੱਤਰ ਕੀਤਾ।

Leviticus 8:10 (UKJV) And Moses took the anointing oil, and anointed the tabernacle and all that was therein, and sanctified them.

8ਉਸ ਨੇ ਉਸਨੂੰ ਸੀਨੇ ਬੰਦ ਪਹਿਨਾਇਆ ਅਤੇ ਸੀਨੇ ਬੰਦ ਵਿੱਚ ਊਰੀਮ ਅਤੇ ਥੁੰਮੀਮ ਰੱਖਿਆ।

9ਤਦ ਉਸ ਨੇ ਉਹ ਦੇ ਸਿਰ ਉੱਤੇ ਪੱਗੜੀ ਬੰਨ੍ਹ ਕੇ ਪੱਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

10ਤਦ ਮੋਸ਼ੇਹ ਨੇ ਮਸਹ ਕਰਨ ਵਾਲਾ ਤੇਲ ਲਿਆ ਅਤੇ ਡੇਰੇ ਅਤੇ ਉਸ ਵਿੱਚ ਮੌਜੂਦ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ ਅਤੇ ਇਸ ਤਰ੍ਹਾਂ ਉਹਨਾਂ ਨੂੰ ਪਵਿੱਤਰ ਕੀਤਾ।

11ਉਸ ਨੇ ਜਗਵੇਦੀ ਉੱਤੇ ਕੁਝ ਤੇਲ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਅਤੇ ਉਸ ਦੇ ਚੁਬੱਚੇ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।

12ਉਸਨੇ ਹਾਰੋਨ ਦੇ ਸਿਰ ਉੱਤੇ ਮਸਹ ਕਰਨ ਵਾਲੇ ਤੇਲ ਵਿੱਚੋਂ ਕੁਝ ਡੋਲ੍ਹਿਆ ਅਤੇ ਉਸਨੂੰ ਪਵਿੱਤਰ ਕਰਨ ਲਈ ਮਸਹ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.