ਲੇਵਿਆਂ 8

ਉਸ ਨੇ ਜਗਵੇਦੀ ਉੱਤੇ ਕੁਝ ਤੇਲ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਅਤੇ ਉਸ ਦੇ ਚੁਬੱਚੇ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।

Leviticus 8:11 (UKJV) And he sprinkled thereof upon the altar seven times, and anointed the altar and all his vessels, both the vessel that holds water and his foot, to sanctify them.

9ਤਦ ਉਸ ਨੇ ਉਹ ਦੇ ਸਿਰ ਉੱਤੇ ਪੱਗੜੀ ਬੰਨ੍ਹ ਕੇ ਪੱਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

10ਤਦ ਮੋਸ਼ੇਹ ਨੇ ਮਸਹ ਕਰਨ ਵਾਲਾ ਤੇਲ ਲਿਆ ਅਤੇ ਡੇਰੇ ਅਤੇ ਉਸ ਵਿੱਚ ਮੌਜੂਦ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ ਅਤੇ ਇਸ ਤਰ੍ਹਾਂ ਉਹਨਾਂ ਨੂੰ ਪਵਿੱਤਰ ਕੀਤਾ।

11ਉਸ ਨੇ ਜਗਵੇਦੀ ਉੱਤੇ ਕੁਝ ਤੇਲ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਅਤੇ ਉਸ ਦੇ ਚੁਬੱਚੇ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।

12ਉਸਨੇ ਹਾਰੋਨ ਦੇ ਸਿਰ ਉੱਤੇ ਮਸਹ ਕਰਨ ਵਾਲੇ ਤੇਲ ਵਿੱਚੋਂ ਕੁਝ ਡੋਲ੍ਹਿਆ ਅਤੇ ਉਸਨੂੰ ਪਵਿੱਤਰ ਕਰਨ ਲਈ ਮਸਹ ਕੀਤਾ।

13ਫਿਰ ਉਸ ਨੇ ਹਾਰੋਨ ਦੇ ਪੁੱਤਰਾਂ ਨੂੰ ਅੱਗੇ ਲਿਆ ਕੇ, ਉਹਨਾਂ ਨੂੰ ਕੁੜਤੇ ਪਹਿਨਾਏ, ਉਹਨਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੇ ਅਤੇ ਉਹਨਾਂ ਨੂੰ ਪੱਗੜੀਆਂ ਬੰਨ੍ਹੀਆਂ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.