10ਤਦ ਮੋਸ਼ੇਹ ਨੇ ਮਸਹ ਕਰਨ ਵਾਲਾ ਤੇਲ ਲਿਆ ਅਤੇ ਡੇਰੇ ਅਤੇ ਉਸ ਵਿੱਚ ਮੌਜੂਦ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ ਅਤੇ ਇਸ ਤਰ੍ਹਾਂ ਉਹਨਾਂ ਨੂੰ ਪਵਿੱਤਰ ਕੀਤਾ।
11ਉਸ ਨੇ ਜਗਵੇਦੀ ਉੱਤੇ ਕੁਝ ਤੇਲ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਅਤੇ ਉਸ ਦੇ ਚੁਬੱਚੇ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।
12ਉਸਨੇ ਹਾਰੋਨ ਦੇ ਸਿਰ ਉੱਤੇ ਮਸਹ ਕਰਨ ਵਾਲੇ ਤੇਲ ਵਿੱਚੋਂ ਕੁਝ ਡੋਲ੍ਹਿਆ ਅਤੇ ਉਸਨੂੰ ਪਵਿੱਤਰ ਕਰਨ ਲਈ ਮਸਹ ਕੀਤਾ।
13ਫਿਰ ਉਸ ਨੇ ਹਾਰੋਨ ਦੇ ਪੁੱਤਰਾਂ ਨੂੰ ਅੱਗੇ ਲਿਆ ਕੇ, ਉਹਨਾਂ ਨੂੰ ਕੁੜਤੇ ਪਹਿਨਾਏ, ਉਹਨਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੇ ਅਤੇ ਉਹਨਾਂ ਨੂੰ ਪੱਗੜੀਆਂ ਬੰਨ੍ਹੀਆਂ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
14ਫਿਰ ਉਸਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਇਆ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਬਲਦ ਦੇ ਸਿਰ ਉੱਤੇ ਆਪਣੇ ਹੱਥ ਰੱਖੇ।