ਲੇਵਿਆਂ 8

ਮੋਸ਼ੇਹ ਨੇ ਬਲਦ ਨੂੰ ਵੱਢਿਆ ਅਤੇ ਕੁਝ ਲਹੂ ਲਿਆ ਅਤੇ ਆਪਣੀ ਉਂਗਲੀ ਨਾਲ ਜਗਵੇਦੀ ਨੂੰ ਸ਼ੁੱਧ ਕਰਨ ਲਈ ਜਗਵੇਦੀ ਦੇ ਸਾਰੇ ਸਿੰਗਾਂ ਉੱਤੇ ਲਗਾ ਦਿੱਤਾ। ਉਸਨੇ ਬਾਕੀ ਦਾ ਖੂਨ ਜਗਵੇਦੀ ਦੇ ਨੀਂਹ ਉੱਤੇ ਡੋਲ੍ਹ ਦਿੱਤਾ। ਇਸ ਲਈ ਉਸ ਨੇ ਇਸ ਨੂੰ ਪ੍ਰਾਸਚਿਤ ਕਰਨ ਲਈ ਪਵਿੱਤਰ ਕੀਤਾ।

Leviticus 8:15 (UKJV) And he slew it; and Moses took the blood, and put it upon the horns of the altar round about with his finger, and purified the altar, and poured the blood at the bottom of the altar, and sanctified it, to make reconciliation upon it.

13ਫਿਰ ਉਸ ਨੇ ਹਾਰੋਨ ਦੇ ਪੁੱਤਰਾਂ ਨੂੰ ਅੱਗੇ ਲਿਆ ਕੇ, ਉਹਨਾਂ ਨੂੰ ਕੁੜਤੇ ਪਹਿਨਾਏ, ਉਹਨਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੇ ਅਤੇ ਉਹਨਾਂ ਨੂੰ ਪੱਗੜੀਆਂ ਬੰਨ੍ਹੀਆਂ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

14ਫਿਰ ਉਸਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਇਆ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਬਲਦ ਦੇ ਸਿਰ ਉੱਤੇ ਆਪਣੇ ਹੱਥ ਰੱਖੇ।

15ਮੋਸ਼ੇਹ ਨੇ ਬਲਦ ਨੂੰ ਵੱਢਿਆ ਅਤੇ ਕੁਝ ਲਹੂ ਲਿਆ ਅਤੇ ਆਪਣੀ ਉਂਗਲੀ ਨਾਲ ਜਗਵੇਦੀ ਨੂੰ ਸ਼ੁੱਧ ਕਰਨ ਲਈ ਜਗਵੇਦੀ ਦੇ ਸਾਰੇ ਸਿੰਗਾਂ ਉੱਤੇ ਲਗਾ ਦਿੱਤਾ। ਉਸਨੇ ਬਾਕੀ ਦਾ ਖੂਨ ਜਗਵੇਦੀ ਦੇ ਨੀਂਹ ਉੱਤੇ ਡੋਲ੍ਹ ਦਿੱਤਾ। ਇਸ ਲਈ ਉਸ ਨੇ ਇਸ ਨੂੰ ਪ੍ਰਾਸਚਿਤ ਕਰਨ ਲਈ ਪਵਿੱਤਰ ਕੀਤਾ।

16ਮੋਸ਼ੇਹ ਨੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਦੀ ਸਾਰੀ ਚਰਬੀ, ਅਤੇ ਕਲੇਜੇ ਦੇ ਉੱਪਰ ਵਾਲੀ ਝਿੱਲੀ ਅਤੇ ਚਰਬੀ ਸਮੇਤ ਦੋਹਾਂ ਗੁਰਦਿਆਂ ਨੂੰ ਲਿਆ ਅਤੇ ਜਗਵੇਦੀ ਉੱਤੇ ਸਾੜ ਦਿੱਤਾ।

17ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਸਮੇਤ ਡੇਰੇ ਦੇ ਬਾਹਰ ਸਾੜ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.