ਲੇਵਿਆਂ 8

ਮੋਸ਼ੇਹ ਨੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਦੀ ਸਾਰੀ ਚਰਬੀ, ਅਤੇ ਕਲੇਜੇ ਦੇ ਉੱਪਰ ਵਾਲੀ ਝਿੱਲੀ ਅਤੇ ਚਰਬੀ ਸਮੇਤ ਦੋਹਾਂ ਗੁਰਦਿਆਂ ਨੂੰ ਲਿਆ ਅਤੇ ਜਗਵੇਦੀ ਉੱਤੇ ਸਾੜ ਦਿੱਤਾ।

Leviticus 8:16 (UKJV) And he took all the fat that was upon the inwards, and the lobe above the liver, and the two kidneys, and their fat, and Moses burned it upon the altar.

14ਫਿਰ ਉਸਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਇਆ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਬਲਦ ਦੇ ਸਿਰ ਉੱਤੇ ਆਪਣੇ ਹੱਥ ਰੱਖੇ।

15ਮੋਸ਼ੇਹ ਨੇ ਬਲਦ ਨੂੰ ਵੱਢਿਆ ਅਤੇ ਕੁਝ ਲਹੂ ਲਿਆ ਅਤੇ ਆਪਣੀ ਉਂਗਲੀ ਨਾਲ ਜਗਵੇਦੀ ਨੂੰ ਸ਼ੁੱਧ ਕਰਨ ਲਈ ਜਗਵੇਦੀ ਦੇ ਸਾਰੇ ਸਿੰਗਾਂ ਉੱਤੇ ਲਗਾ ਦਿੱਤਾ। ਉਸਨੇ ਬਾਕੀ ਦਾ ਖੂਨ ਜਗਵੇਦੀ ਦੇ ਨੀਂਹ ਉੱਤੇ ਡੋਲ੍ਹ ਦਿੱਤਾ। ਇਸ ਲਈ ਉਸ ਨੇ ਇਸ ਨੂੰ ਪ੍ਰਾਸਚਿਤ ਕਰਨ ਲਈ ਪਵਿੱਤਰ ਕੀਤਾ।

16ਮੋਸ਼ੇਹ ਨੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਦੀ ਸਾਰੀ ਚਰਬੀ, ਅਤੇ ਕਲੇਜੇ ਦੇ ਉੱਪਰ ਵਾਲੀ ਝਿੱਲੀ ਅਤੇ ਚਰਬੀ ਸਮੇਤ ਦੋਹਾਂ ਗੁਰਦਿਆਂ ਨੂੰ ਲਿਆ ਅਤੇ ਜਗਵੇਦੀ ਉੱਤੇ ਸਾੜ ਦਿੱਤਾ।

17ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਸਮੇਤ ਡੇਰੇ ਦੇ ਬਾਹਰ ਸਾੜ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

18ਤਦ ਉਸ ਨੇ ਹੋਮ ਦੀ ਭੇਟ ਲਈ ਭੇਡੂ ਚੜ੍ਹਾਇਆ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਭੇਡੂ ਦੇ ਸਿਰ ਉੱਤੇ ਆਪਣੇ ਹੱਥ ਰੱਖੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.