ਲੇਵਿਆਂ 8

ਉਸਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿੱਤਾ। ਇਹ ਯਾਹਵੇਹ ਲਈ ਹੋਮ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ ਜੋ ਯਾਹਵੇਹ ਨੂੰ ਭੇਟ ਕੀਤੀ ਜਾਂਦੀ ਸੀ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Leviticus 8:21 (UKJV) And he washed the inwards and the legs in water; and Moses burnt the whole ram upon the altar: it was a burnt sacrifice for a sweet savour, and an offering made by fire unto the LORD; as the LORD commanded Moses.

19ਫਿਰ ਮੋਸ਼ੇਹ ਨੇ ਭੇਡੂ ਨੂੰ ਵੱਢਿਆ ਅਤੇ ਲਹੂ ਨੂੰ ਜਗਵੇਦੀ ਦੇ ਪਾਸਿਆਂ ਉੱਤੇ ਛਿੜਕਿਆ।

20ਉਸਨੇ ਭੇਡੂ ਨੂੰ ਟੁਕੜਿਆਂ ਵਿੱਚ ਕੱਟਿਆ ਅਤੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।

21ਉਸਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿੱਤਾ। ਇਹ ਯਾਹਵੇਹ ਲਈ ਹੋਮ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ ਜੋ ਯਾਹਵੇਹ ਨੂੰ ਭੇਟ ਕੀਤੀ ਜਾਂਦੀ ਸੀ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

22ਫਿਰ ਉਸਨੇ ਦੂਜੇ ਭੇਡੂ ਨੂੰ ਅਰਥਾਤ ਥਾਪਣ ਦੇ ਭੇਡੂ ਨੂੰ ਲਿਆਂਦਾ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਉਸਦੇ ਸਿਰ ਉੱਤੇ ਆਪਣੇ ਹੱਥ ਰੱਖੇ।

23ਮੋਸ਼ੇਹ ਨੇ ਭੇਡੂ ਨੂੰ ਵੱਢਿਆ ਅਤੇ ਉਸਦਾ ਕੁਝ ਲਹੂ ਲੈ ਕੇ ਹਾਰੋਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਉਸਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.