ਲੇਵਿਆਂ 8

ਉਸਨੇ ਯਾਹਵੇਹ ਦੇ ਅੱਗੇ ਰੱਖੀ ਹੋਈ ਬੇਖਮੀਰੀ ਰੋਟੀ ਦੀ ਟੋਕਰੀ ਵਿੱਚੋਂ ਇੱਕ ਪਤੀਰੀ ਰੋਟੀ ਲਈ। ਜ਼ੈਤੂਨ ਦੇ ਤੇਲ ਨਾਲ ਚੋਪੜੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।

Leviticus 8:26 (UKJV) And out of the basket of unleavened bread, that was before the LORD, he took one unleavened cake, and a cake of oiled bread, and one wafer, and put them on the fat, and upon the right shoulder:

24ਮੋਸ਼ੇਹ ਨੇ ਹਾਰੋਨ ਦੇ ਪੁੱਤਰਾਂ ਨੂੰ ਵੀ ਅੱਗੇ ਲਿਆਂਦਾ ਅਤੇ ਕੁਝ ਲਹੂ ਵਿੱਚੋਂ ਉਹਨਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਅਤੇ ਉਹਨਾਂ ਦੇ ਸੱਜੇ ਪੈਰਾਂ ਦੀਆਂ ਵੱਡੀਆਂ ਉਂਗਲੀਆਂ ਉੱਤੇ ਲਗਾਇਆ। ਫਿਰ ਉਸਨੇ ਜਗਵੇਦੀ ਦੇ ਪਾਸਿਆਂ ਉੱਤੇ ਲਹੂ ਛਿੜਕਿਆ।

25ਉਸ ਤੋਂ ਬਾਅਦ ਮੋਸ਼ੇਹ ਨੇ ਭੇਡੂ ਦੀ ਚਰਬੀ, ਚਰਬੀ ਵਾਲੀ ਪੂਛ, ਆਂਦਰਾਂ ਉੱਤੇ ਚਰਬੀ, ਜਿਗਰ ਨੂੰ ਢੱਕਣ ਵਾਲੀ ਝਿੱਲੀ, ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ।

26ਉਸਨੇ ਯਾਹਵੇਹ ਦੇ ਅੱਗੇ ਰੱਖੀ ਹੋਈ ਬੇਖਮੀਰੀ ਰੋਟੀ ਦੀ ਟੋਕਰੀ ਵਿੱਚੋਂ ਇੱਕ ਪਤੀਰੀ ਰੋਟੀ ਲਈ। ਜ਼ੈਤੂਨ ਦੇ ਤੇਲ ਨਾਲ ਚੋਪੜੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।

27ਉਸਨੇ ਇਹ ਸਭ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਹੱਥਾਂ ਵਿੱਚ ਰੱਖ ਦਿੱਤਾ ਅਤੇ ਉਹਨਾਂ ਨੇ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ।

28ਤਦ ਮੋਸ਼ੇਹ ਨੇ ਵਸਤੂਆਂ ਨੂੰ ਉਹਨਾਂ ਦੇ ਹੱਥਾਂ ਤੋਂ ਲੈ ਲਿਆ ਅਤੇ ਉਹਨਾਂ ਨੂੰ ਹੋਮ ਦੀ ਭੇਟ ਦੇ ਉੱਪਰ ਜਗਵੇਦੀ ਉੱਤੇ ਇੱਕ ਨਿਯਮ ਦੀ ਭੇਟ ਵਜੋਂ, ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਾਹਵੇਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.