ਲੇਵਿਆਂ 8

ਤਦ ਮੋਸ਼ੇਹ ਨੇ ਵਸਤੂਆਂ ਨੂੰ ਉਹਨਾਂ ਦੇ ਹੱਥਾਂ ਤੋਂ ਲੈ ਲਿਆ ਅਤੇ ਉਹਨਾਂ ਨੂੰ ਹੋਮ ਦੀ ਭੇਟ ਦੇ ਉੱਪਰ ਜਗਵੇਦੀ ਉੱਤੇ ਇੱਕ ਨਿਯਮ ਦੀ ਭੇਟ ਵਜੋਂ, ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਾਹਵੇਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।

Leviticus 8:28 (UKJV) And Moses took them from off their hands, and burnt them on the altar upon the burnt offering: they were consecrations for a sweet savour: it is an offering made by fire unto the LORD.

26ਉਸਨੇ ਯਾਹਵੇਹ ਦੇ ਅੱਗੇ ਰੱਖੀ ਹੋਈ ਬੇਖਮੀਰੀ ਰੋਟੀ ਦੀ ਟੋਕਰੀ ਵਿੱਚੋਂ ਇੱਕ ਪਤੀਰੀ ਰੋਟੀ ਲਈ। ਜ਼ੈਤੂਨ ਦੇ ਤੇਲ ਨਾਲ ਚੋਪੜੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।

27ਉਸਨੇ ਇਹ ਸਭ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਹੱਥਾਂ ਵਿੱਚ ਰੱਖ ਦਿੱਤਾ ਅਤੇ ਉਹਨਾਂ ਨੇ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ।

28ਤਦ ਮੋਸ਼ੇਹ ਨੇ ਵਸਤੂਆਂ ਨੂੰ ਉਹਨਾਂ ਦੇ ਹੱਥਾਂ ਤੋਂ ਲੈ ਲਿਆ ਅਤੇ ਉਹਨਾਂ ਨੂੰ ਹੋਮ ਦੀ ਭੇਟ ਦੇ ਉੱਪਰ ਜਗਵੇਦੀ ਉੱਤੇ ਇੱਕ ਨਿਯਮ ਦੀ ਭੇਟ ਵਜੋਂ, ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਾਹਵੇਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।

29ਮੋਸ਼ੇਹ ਨੇ ਲੇਲੇ ਦੀ ਛਾਤੀ ਨੂੰ ਵੀ ਲੈ ਕੇ ਉਸਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੋਸ਼ੇਹ ਦਾ ਹਿੱਸਾ ਸੀ, ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

30ਫਿਰ ਮੋਸ਼ੇਹ ਨੇ ਜਗਵੇਦੀ ਤੋਂ ਮਸਹ ਕਰਨ ਵਾਲੇ ਤੇਲ ਅਤੇ ਕੁਝ ਲਹੂ ਵਿੱਚੋਂ ਕੁਝ ਲਿਆ ਅਤੇ ਉਹਨਾਂ ਨੂੰ ਹਾਰੋਨ ਅਤੇ ਉਸਦੇ ਕੱਪੜਿਆਂ ਅਤੇ ਉਸਦੇ ਪੁੱਤਰਾਂ ਅਤੇ ਉਹਨਾਂ ਦੇ ਕੱਪੜਿਆਂ ਉੱਤੇ ਛਿੜਕਿਆ। ਇਸ ਲਈ ਉਸਨੇ ਹਾਰੋਨ ਅਤੇ ਉਸਦੇ ਬਸਤਰ ਅਤੇ ਉਸਦੇ ਪੁੱਤਰਾਂ ਅਤੇ ਉਹਨਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.