ਲੇਵਿਆਂ 8

ਫਿਰ ਮੋਸ਼ੇਹ ਨੇ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਮਾਸ ਨੂੰ ਪਕਾਓ ਅਤੇ ਉੱਥੇ ਇਸ ਨੂੰ ਬਲੀ ਦੀਆਂ ਭੇਟਾਂ ਦੀ ਟੋਕਰੀ ਦੀ ਰੋਟੀ ਨਾਲ ਖਾਓ, ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ: ‘ਹਾਰੋਨ ਅਤੇ ਉਸਦੇ ਪੁੱਤਰ ਇਸਨੂੰ ਖਾਣ।’

Leviticus 8:31 (UKJV) And Moses said unto Aaron and to his sons, Boil the flesh at the door of the tabernacle of the congregation: and there eat it with the bread that is in the basket of consecrations, as I commanded, saying, Aaron and his sons shall eat it.

29ਮੋਸ਼ੇਹ ਨੇ ਲੇਲੇ ਦੀ ਛਾਤੀ ਨੂੰ ਵੀ ਲੈ ਕੇ ਉਸਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੋਸ਼ੇਹ ਦਾ ਹਿੱਸਾ ਸੀ, ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

30ਫਿਰ ਮੋਸ਼ੇਹ ਨੇ ਜਗਵੇਦੀ ਤੋਂ ਮਸਹ ਕਰਨ ਵਾਲੇ ਤੇਲ ਅਤੇ ਕੁਝ ਲਹੂ ਵਿੱਚੋਂ ਕੁਝ ਲਿਆ ਅਤੇ ਉਹਨਾਂ ਨੂੰ ਹਾਰੋਨ ਅਤੇ ਉਸਦੇ ਕੱਪੜਿਆਂ ਅਤੇ ਉਸਦੇ ਪੁੱਤਰਾਂ ਅਤੇ ਉਹਨਾਂ ਦੇ ਕੱਪੜਿਆਂ ਉੱਤੇ ਛਿੜਕਿਆ। ਇਸ ਲਈ ਉਸਨੇ ਹਾਰੋਨ ਅਤੇ ਉਸਦੇ ਬਸਤਰ ਅਤੇ ਉਸਦੇ ਪੁੱਤਰਾਂ ਅਤੇ ਉਹਨਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।

31ਫਿਰ ਮੋਸ਼ੇਹ ਨੇ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਮਾਸ ਨੂੰ ਪਕਾਓ ਅਤੇ ਉੱਥੇ ਇਸ ਨੂੰ ਬਲੀ ਦੀਆਂ ਭੇਟਾਂ ਦੀ ਟੋਕਰੀ ਦੀ ਰੋਟੀ ਨਾਲ ਖਾਓ, ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ: ‘ਹਾਰੋਨ ਅਤੇ ਉਸਦੇ ਪੁੱਤਰ ਇਸਨੂੰ ਖਾਣ।’

32ਅਤੇ ਜੋ ਕੁਝ ਉਸ ਮਾਸ ਜਾਂ ਰੋਟੀ ਵਿੱਚੋਂ ਬਚ ਜਾਵੇ, ਉਸਨੂੰ ਤੁਸੀਂ ਅੱਗ ਨਾਲ ਸਾੜ ਦੇਣਾ।

33ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.