ਲੇਵਿਆਂ 8

ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।

Leviticus 8:33 (UKJV) And all of you shall not go out of the door of the tabernacle of the congregation in seven days, until the days of your consecration be at an end: for seven days shall he consecrate you.

31ਫਿਰ ਮੋਸ਼ੇਹ ਨੇ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਮਾਸ ਨੂੰ ਪਕਾਓ ਅਤੇ ਉੱਥੇ ਇਸ ਨੂੰ ਬਲੀ ਦੀਆਂ ਭੇਟਾਂ ਦੀ ਟੋਕਰੀ ਦੀ ਰੋਟੀ ਨਾਲ ਖਾਓ, ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ: ‘ਹਾਰੋਨ ਅਤੇ ਉਸਦੇ ਪੁੱਤਰ ਇਸਨੂੰ ਖਾਣ।’

32ਅਤੇ ਜੋ ਕੁਝ ਉਸ ਮਾਸ ਜਾਂ ਰੋਟੀ ਵਿੱਚੋਂ ਬਚ ਜਾਵੇ, ਉਸਨੂੰ ਤੁਸੀਂ ਅੱਗ ਨਾਲ ਸਾੜ ਦੇਣਾ।

33ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।

34ਜੋ ਅੱਜ ਕੀਤਾ ਗਿਆ ਹੈ, ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਯਾਹਵੇਹ ਦੁਆਰਾ ਹੁਕਮ ਦਿੱਤਾ ਗਿਆ ਸੀ।

35ਤੁਹਾਨੂੰ ਸੱਤਾਂ ਦਿਨਾਂ ਤੱਕ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਦਿਨ-ਰਾਤ ਠਹਿਰਣਾ ਚਾਹੀਦਾ ਹੈ ਅਤੇ ਉਹੀ ਕਰਨਾ ਚਾਹੀਦਾ ਹੈ ਜੋ ਯਾਹਵੇਹ ਤੁਹਾਡੇ ਤੋਂ ਚਾਹੁੰਦਾ ਹੈ, ਤਾਂ ਜੋ ਤੁਸੀਂ ਨਾ ਮਰੋ; ਕਿਉਂਕਿ ਮੈਨੂੰ ਇਹੀ ਹੁਕਮ ਦਿੱਤਾ ਗਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.