33ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
34ਜੋ ਅੱਜ ਕੀਤਾ ਗਿਆ ਹੈ, ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਯਾਹਵੇਹ ਦੁਆਰਾ ਹੁਕਮ ਦਿੱਤਾ ਗਿਆ ਸੀ।
35ਤੁਹਾਨੂੰ ਸੱਤਾਂ ਦਿਨਾਂ ਤੱਕ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਦਿਨ-ਰਾਤ ਠਹਿਰਣਾ ਚਾਹੀਦਾ ਹੈ ਅਤੇ ਉਹੀ ਕਰਨਾ ਚਾਹੀਦਾ ਹੈ ਜੋ ਯਾਹਵੇਹ ਤੁਹਾਡੇ ਤੋਂ ਚਾਹੁੰਦਾ ਹੈ, ਤਾਂ ਜੋ ਤੁਸੀਂ ਨਾ ਮਰੋ; ਕਿਉਂਕਿ ਮੈਨੂੰ ਇਹੀ ਹੁਕਮ ਦਿੱਤਾ ਗਿਆ ਹੈ।”
36ਇਸ ਲਈ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਉਹ ਸਭ ਕੁਝ ਕੀਤਾ ਜਿਸਦਾ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ।