ਲੇਵਿਆਂ 9

ਇਹਨਾਂ ਨੂੰ ਉਹਨਾਂ ਨੇ ਛਾਤੀਆਂ ਉੱਤੇ ਰੱਖਿਆ ਅਤੇ ਫਿਰ ਹਾਰੋਨ ਨੇ ਜਗਵੇਦੀ ਉੱਤੇ ਚਰਬੀ ਨੂੰ ਸਾੜ ਦਿੱਤਾ।

Leviticus 9:20 (UKJV) And they put the fat upon the breasts, and he burnt the fat upon the altar:

18ਉਸਨੇ ਬਲਦ ਅਤੇ ਭੇਡੂ ਨੂੰ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਵੱਢਿਆ। ਹਾਰੋਨ ਦੇ ਪੁੱਤਰਾਂ ਨੇ ਉਸਨੂੰ ਲਹੂ ਸੌਂਪਿਆ ਅਤੇ ਉਸਨੇ ਇਸਨੂੰ ਜਗਵੇਦੀ ਦੇ ਪਾਸਿਆਂ ਉੱਤੇ ਛਿੜਕਿਆ।

19ਪਰ ਬਲਦ ਅਤੇ ਭੇਡੂ ਦੇ ਚਰਬੀ ਦੇ ਹਿੱਸੇ ਅਰਥਾਤ ਮੋਟੀ ਪੂਛ, ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ,

20ਇਹਨਾਂ ਨੂੰ ਉਹਨਾਂ ਨੇ ਛਾਤੀਆਂ ਉੱਤੇ ਰੱਖਿਆ ਅਤੇ ਫਿਰ ਹਾਰੋਨ ਨੇ ਜਗਵੇਦੀ ਉੱਤੇ ਚਰਬੀ ਨੂੰ ਸਾੜ ਦਿੱਤਾ।

21ਹਾਰੋਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ, ਜਿਵੇਂ ਕਿ ਮੋਸ਼ੇਹ ਨੇ ਹੁਕਮ ਦਿੱਤਾ ਸੀ।

22ਤਦ ਹਾਰੋਨ ਨੇ ਲੋਕਾਂ ਵੱਲ ਆਪਣੇ ਹੱਥ ਚੁੱਕ ਕੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀ ਭੇਟ ਚੜ੍ਹਾ ਕੇ, ਉਹ ਹੇਠਾਂ ਉਤਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.