ਲੇਵਿਆਂ 9

ਤਦ ਹਾਰੋਨ ਨੇ ਲੋਕਾਂ ਵੱਲ ਆਪਣੇ ਹੱਥ ਚੁੱਕ ਕੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀ ਭੇਟ ਚੜ੍ਹਾ ਕੇ, ਉਹ ਹੇਠਾਂ ਉਤਰਿਆ।

Leviticus 9:22 (UKJV) And Aaron lifted up his hand toward the people, and blessed them, and came down from offering of the sin offering, and the burnt offering, and peace offerings.

20ਇਹਨਾਂ ਨੂੰ ਉਹਨਾਂ ਨੇ ਛਾਤੀਆਂ ਉੱਤੇ ਰੱਖਿਆ ਅਤੇ ਫਿਰ ਹਾਰੋਨ ਨੇ ਜਗਵੇਦੀ ਉੱਤੇ ਚਰਬੀ ਨੂੰ ਸਾੜ ਦਿੱਤਾ।

21ਹਾਰੋਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ, ਜਿਵੇਂ ਕਿ ਮੋਸ਼ੇਹ ਨੇ ਹੁਕਮ ਦਿੱਤਾ ਸੀ।

22ਤਦ ਹਾਰੋਨ ਨੇ ਲੋਕਾਂ ਵੱਲ ਆਪਣੇ ਹੱਥ ਚੁੱਕ ਕੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀ ਭੇਟ ਚੜ੍ਹਾ ਕੇ, ਉਹ ਹੇਠਾਂ ਉਤਰਿਆ।

23ਫਿਰ ਮੋਸ਼ੇਹ ਅਤੇ ਹਾਰੋਨ ਮੰਡਲੀ ਵਾਲੇ ਤੰਬੂ ਵਿੱਚ ਗਏ। ਜਦੋਂ ਉਹ ਬਾਹਰ ਆਏ, ਉਹਨਾਂ ਨੇ ਲੋਕਾਂ ਨੂੰ ਅਸੀਸ ਦਿੱਤੀ; ਅਤੇ ਯਾਹਵੇਹ ਦੀ ਮਹਿਮਾ ਸਾਰੇ ਲੋਕਾਂ ਨੂੰ ਦਿਖਾਈ ਦਿੱਤੀ।

24ਯਾਹਵੇਹ ਦੀ ਹਜ਼ੂਰੀ ਵਿੱਚੋਂ ਅੱਗ ਨਿਕਲੀ ਅਤੇ ਹੋਮ ਦੀ ਭੇਟ ਅਤੇ ਜਗਵੇਦੀ ਉੱਤੇ ਚਰਬੀ ਦੇ ਹਿੱਸੇ ਨੂੰ ਭਸਮ ਕਰ ਦਿੱਤਾ ਅਤੇ ਜਦੋਂ ਸਾਰੇ ਲੋਕਾਂ ਨੇ ਇਹ ਦੇਖਿਆ, ਤਾਂ ਉਹ ਖੁਸ਼ੀ ਨਾਲ ਉੱਚੀ-ਉੱਚੀ ਬੋਲੇ ਅਤੇ ਮੂੰਹ ਭਾਰ ਡਿੱਗ ਕੇ ਝੁਕ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.