ਲੇਵਿਆਂ 9

ਫਿਰ ਮੋਸ਼ੇਹ ਅਤੇ ਹਾਰੋਨ ਮੰਡਲੀ ਵਾਲੇ ਤੰਬੂ ਵਿੱਚ ਗਏ। ਜਦੋਂ ਉਹ ਬਾਹਰ ਆਏ, ਉਹਨਾਂ ਨੇ ਲੋਕਾਂ ਨੂੰ ਅਸੀਸ ਦਿੱਤੀ; ਅਤੇ ਯਾਹਵੇਹ ਦੀ ਮਹਿਮਾ ਸਾਰੇ ਲੋਕਾਂ ਨੂੰ ਦਿਖਾਈ ਦਿੱਤੀ।

Leviticus 9:23 (UKJV) And Moses and Aaron went into the tabernacle of the congregation, and came out, and blessed the people: and the glory of the LORD appeared unto all the people.

21ਹਾਰੋਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਇਆ, ਜਿਵੇਂ ਕਿ ਮੋਸ਼ੇਹ ਨੇ ਹੁਕਮ ਦਿੱਤਾ ਸੀ।

22ਤਦ ਹਾਰੋਨ ਨੇ ਲੋਕਾਂ ਵੱਲ ਆਪਣੇ ਹੱਥ ਚੁੱਕ ਕੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀ ਭੇਟ ਚੜ੍ਹਾ ਕੇ, ਉਹ ਹੇਠਾਂ ਉਤਰਿਆ।

23ਫਿਰ ਮੋਸ਼ੇਹ ਅਤੇ ਹਾਰੋਨ ਮੰਡਲੀ ਵਾਲੇ ਤੰਬੂ ਵਿੱਚ ਗਏ। ਜਦੋਂ ਉਹ ਬਾਹਰ ਆਏ, ਉਹਨਾਂ ਨੇ ਲੋਕਾਂ ਨੂੰ ਅਸੀਸ ਦਿੱਤੀ; ਅਤੇ ਯਾਹਵੇਹ ਦੀ ਮਹਿਮਾ ਸਾਰੇ ਲੋਕਾਂ ਨੂੰ ਦਿਖਾਈ ਦਿੱਤੀ।

24ਯਾਹਵੇਹ ਦੀ ਹਜ਼ੂਰੀ ਵਿੱਚੋਂ ਅੱਗ ਨਿਕਲੀ ਅਤੇ ਹੋਮ ਦੀ ਭੇਟ ਅਤੇ ਜਗਵੇਦੀ ਉੱਤੇ ਚਰਬੀ ਦੇ ਹਿੱਸੇ ਨੂੰ ਭਸਮ ਕਰ ਦਿੱਤਾ ਅਤੇ ਜਦੋਂ ਸਾਰੇ ਲੋਕਾਂ ਨੇ ਇਹ ਦੇਖਿਆ, ਤਾਂ ਉਹ ਖੁਸ਼ੀ ਨਾਲ ਉੱਚੀ-ਉੱਚੀ ਬੋਲੇ ਅਤੇ ਮੂੰਹ ਭਾਰ ਡਿੱਗ ਕੇ ਝੁਕ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.